ਲਾਲੀ ਮਜੀਠੀਆ ਨੇ ਪਨਗ੍ਰੇਨ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Thursday, Dec 30, 2021 - 01:10 PM (IST)

ਲਾਲੀ ਮਜੀਠੀਆ ਨੇ ਪਨਗ੍ਰੇਨ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਅੰਮ੍ਰਿਤਸਰ (ਗੁਰਿੰਦਰ ਸਾਗਰ) - ਕਾਂਗਰਸੀ ਆਗੂ ਅਤੇ ਪਨਗ੍ਰੇਨ ਦੇ ਚੇਅਰਮੈਨ ਸੁਖਜਿੰਦਰਜੀਤ ਸਿੰਘ ਲਾਲੀ ਮਜੀਠੀਆ ਵਲੋਂ ਅੱਜ ਪਨਗ੍ਰੇਨ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਦੱਸ ਦੇਈਏ ਕਿ ਲਾਲੀ ਮਜੀਠੀਆ ਨੇ ਮਜੀਠਾ ਹਲਕੇ ਤੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਵਿਧਾਨ ਸਭਾ ਚੋਣ ਲੜੀ ਸੀ। ਲਾਲੀ ਮਜੀਠੀਆ ਨੂੰ ਮਜੀਠਾ ਹਲਕੇ ’ਚ ਕਾਂਗਰਸ ਪਾਰਟੀ ਦਾ ਸਭ ਤੋਂ ਵੱਡਾ ਚਿਹਰਾ ਮੰਨਿਆ ਜਾਂਦਾ ਸੀ। 

PunjabKesari

ਦੱਸ ਦੇਈਏ ਕਿ ਪੰਜਾਬ ’ਚ ਵਿਧਾਨ ਸਭਾ ਚੋਣਾਂ ਦਾ ਦੌਰ ਸ਼ੁਰੂ ਹੋ ਚੁੱਕਾ ਹੈ, ਜਿਸ ਕਰਕੇ ਸਾਰੀਆਂ ਪਾਰਟੀਆਂ ਆਪੋ-ਆਪਣਾ ਪੂਰਾ ਜ਼ੋਰ ਲੱਗਾ ਰਹੀਆਂ ਹਨ। ਸਾਰੀਆਂ ਪਾਰਟੀਆਂ ਵਲੋਂ ਵੱਖ-ਵੱਖ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਆਗੂ ਇਕ ਪਾਰਟੀ ਛੱਡ ਦੂਜੀ ਪਾਰਟੀ ’ਚ ਸ਼ਾਮਲ ਹੋ ਰਹੇ ਹਨ। ਉਥੇ ਹੀ ਪੰਜਾਬ ਵਿੱਚ ਲਗਾਤਾਰ ਕਈ ਕਾਂਗਰਸੀ ਆਗੂ ਵੀ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਰਹੇ ਹਨ ਅਤੇ ਹੋਰ ਪਾਰਟੀਆਂ ’ਚ ਸ਼ਾਮਲ ਹੋ ਰਹੇ ਹਨ।


author

rajwinder kaur

Content Editor

Related News