ਲਾਲਜੀਤ ਭੁੱਲਰ ਨੇ ਕਬੂਲ ਕੀਤੀ ਆਪਣੀ ਹਾਰ, ਕਿਹਾ- ਲੋਕਾਂ ਦਾ ਫ਼ਤਵਾ ਸਿਰ ਮੱਥੇ

06/04/2024 11:57:06 PM

ਹਰੀਕੇ ਪੱਤਣ, (ਲਵਲੀ ਕੁਮਾਰ)- ਖਡੂਰ ਸਾਹਿਬ ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੈਂ ਸਿਰ ਝੁਕਾ ਕੇ ਲੋਕਾਂ ਦੇ ਫਤਵੇ ਨੂੰ ਮੰਨਦਾ ਹਾਂ ਅਤੇ ਇਸਦਾ ਸਤਿਕਾਰ ਕਰਦਾ ਹਾਂ। 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਕੈਬਿਨੇਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਜਿੱਤ ਦੀ ਵਧਾਈ ਦਿੰਦਿਆ ਕਿਹਾ ਕਿ ਲੋਕ ਵੱਡੇ ਹੁੰਦੇ ਹਨ ਅਤੇ ਹਲਕੇ ਦੇ ਵੋਟਰਾ ਦਾ ਫ਼ਤਵਾ ਸਿਰ ਮੱਥੇ। ਸਮੂਹ ਹਲਕਾ ਖਡੂਰ ਸਾਹਿਬ ਦੇ ਸਾਰੇ ਵਿਧਾਇਕ, ਚੇਅਰਮੈਨ, ਵਲੰਟੀਅਰ ਹਰ ਇਕ ਵੋਟਰ- ਸਪੋਟਰ ਦਾ ਬਹੁਤ-ਬਹੁਤ ਧੰਨਵਾਦ ਜਿਨ੍ਹਾਂ ਨੇ ਬਹੁਤ ਪਿਆਰ ਦਿੱਤਾ, ਬਾਕੀ ਜਿਥੇ ਕਮੀਆ ਰਹਿ ਗਈਆ ਉਸ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।  ਉਨ੍ਹਾਂ ਕਿਹਾ ਕਿ  ਖਡੂਰ ਸਾਹਿਬ ਦੇ ਚੋਣ ਨਤੀਜੇ ਨੂੰ ਬਹੁਤ ਗੰਭੀਰਤਾ ਨਾਲ ਲਵਾਂਗੇ। ਅਸੀਂ ਇਸ ਦੀ ਸਮੀਖਿਆ ਕਰਾਂਗੇ ਅਤੇ ਇਸ ‘ਤੇ ਵਿਚਾਰ ਕਰਾਂਗੇ। 

ਉਨ੍ਹਾਂ ਕਿਹਾ ਕੀ ਪਾਰਟੀ ਪ੍ਰਤੀ ਵਫਾਦਾਰੀ ਨਾਲ ਕੰਮ ਕਰਨ ਵਾਲੇ ਵਰਕਰਾਂ ਅਤੇ ਆਗੂਆਂ ਦਾ ਮਾਨ ਸਤਿਕਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਇਸ ਚੋਣ ਤੋਂ ਸਬਕ ਸਿੱਖਾਂਗੇ ਅਤੇ ਭਵਿੱਖ ਵਿੱਚ ਪੰਜਾਬ ਦੇ ਲੋਕਾਂ ਲਈ ਹੋਰ ਮਿਹਨਤ ਨਾਲ ਕੰਮ ਕਰਾਂਗੇ।


Rakesh

Content Editor

Related News