ਲਾਲਜੀਤ ਭੁੱਲਰ ਅੰਮ੍ਰਿਤਸਰ ਅਦਾਲਤ 'ਚ ਪੇਸ਼
Sunday, Mar 29, 2026 - 06:15 PM (IST)
ਅੰਮ੍ਰਿਤਸਰ- ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਵੱਲੋਂ ਲਾਲਜੀਤ ਸਿੰਘ ਭੁੱਲਰ ਦਾ ਤਿੰਨ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ। ਇਹ ਗ੍ਰਿਫਤਾਰੀ ਡੀਐਮ ਰੰਧਾਵਾ ਖੁਦਕੁਸ਼ੀ ਮਾਮਲੇ ਨਾਲ ਜੁੜੀ ਹੋਈ ਹੈ। ਜਾਣਕਾਰੀ ਅਨੁਸਾਰ ਰੰਧਾਵਾ ਵੱਲੋਂ ਖੁਦਕੁਸ਼ੀ ਕਰਨ ਤੋਂ ਪਹਿਲਾਂ ਇਕ ਵੀਡੀਓ ਬਣਾਈ ਗਈ ਸੀ, ਜਿਸ ਵਿੱਚ ਉਨ੍ਹਾਂ ਨੇ ਲਾਲਜੀਤ ਸਿੰਘ ਭੁੱਲਰ ਦਾ ਨਾਮ ਲਿਆ ਸੀ। ਪੁਲਸ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ ਅਤੇ ਅਦਾਲਤ ਦੇ ਹੁਕਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ: ਪਿਆਕੜਾਂ ਲਈ ਵੱਡੀ ਖੁਸ਼ਖਬਰੀ, ਟੁੱਟੇ ਸ਼ਰਾਬ ਦੇ ਰੇਟ
ਦੱਸ ਦਈਏ ਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ, ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ ਸੀ ਤੇ ਖ਼ੁਦਕੁਸ਼ੀ ਤੋਂ ਪਹਿਲਾਂ ਵੀਡੀਓ ਬਣਾ ਕੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਸੀ। ਇਸ ਮਾਮਲੇ ਵਿਚ ਪੀੜਤ ਪਰਿਵਾਰ ਤੇ ਵਿਰੋਧੀ ਧਿਰਾਂ ਦੀ ਜੱਦੋ-ਜਹਿਦ ਮਗਰੋਂ ਪਹਿਲਾਂ ਲਾਲਜੀਤ ਸਿੰਘ ਭੁੱਲਰ ਵੱਲੋਂ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਤੇ ਅੰਮ੍ਰਿਤਸਰ ਪੁਲਸ ਨੇ ਫਤਿਹਗੜ੍ਹ ਸਾਹਿਬ ਪੁਲਸ ਦੀ ਮਦਦ ਨਾਲ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਤੋਂ ਬਦਲਿਆ ਮੌਸਮ ਦਾ ਮਿਜਾਜ਼, ਆਉਣ ਵਾਲੇ ਦਿਨਾਂ ਦੀ ਜਾਣੋ ਤਾਜ਼ਾ ਅਪਡੇਟ
ਇਸ ਮਾਮਲੇ ਵਿੱਚ ਪੁਲਸ ਨੇ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਰੰਧਾਵਾ ਅਤੇ ਉਸ ਦੇ ਨਿੱਜੀ ਸਹਾਇਕ ਦਿਲਬਾਗ ਸਿੰਘ ਨੂੰ ਵੀ ਨਾਮਜ਼ਦ ਕੀਤਾ ਸੀ। ਪੁਲਸ ਨੇ ਦੋਹਾਂ ਵਿਰੁੱਧ ਲੁੱਕ ਆਊਟ ਸਰਕੁਲਰ ਜਾਰੀ ਕੀਤਾ ਹੋਇਆ ਹੈ ਤਾਂ ਜੋ ਉਹ ਵਿਦੇਸ਼ ਨਾ ਭੱਜ ਸਕਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
