ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

Tuesday, Nov 10, 2026 - 04:58 PM (IST)

ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ

ਤਰਨਤਾਰਨ (ਵੈਬ ਡੈਸਕ, ਰਮਨ) : ਜੇਲ੍ਹ ਵਿਚ ਬੰਦ ਸਾਬਕਾ ਮੰਤਰੀ ਅਤੇ ਹਲਕਾ ਪੱਟੀ ਤੋਂ ਵਿਧਾਇਕ ਲਾਲਜੀਤ ਸਿੰਘ ਭੁੱਲਰ ਨੇ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਹੈ। ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਜਾਣਕਾਰੀ ਦਿੰਦਿਆਂ ਭੁੱਲਰ ਨੇ ਕਿਹਾ ਕਿ ਉਨ੍ਹਾਂ ਨੇ ਪੱਟੀ ਹਲਕੇ ਦੇ ਲੋਕਾਂ ਵੱਲੋਂ ਪਾਰਟੀ ਵੱਲੋਂ ਉਨ੍ਹਾਂ ਨੂੰ ਦੁਬਾਰਾ ਚੋਣ ਲੜਾਉਣ ਬਾਰੇ ਸੁਣਿਆ ਹੈ ਪਰ ਉਹ ਚੋਣਾਂ ਨਹੀਂ ਲੜਨਗੇ। ਉਹ ਪੱਟੀ ਹਲਕੇ ਦੇ ਲੋਕਾਂ ਦੇ ਰਿਣੀ ਹਨ, ਜਿਨ੍ਹਾਂ ਨੇ ਚੰਗੇ ਮਾੜੇ ਸਮੇਂ ਉਨ੍ਹਾਂ ਦਾ ਸਾਥ ਦਿੱਤਾ, ਪਰ ਇਹ ਸਾਫ ਕਰਦੇ ਹਨ ਕਿ ਉਹ ਫਿਲਹਾਲ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ। 

ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਅਧਿਕਾਰੀਆਂ ਦੀਆਂ ਹੋ ਗਈਆਂ ਬਦਲੀਆਂ, ਜਾਰੀ ਹੋਏ ਹੁਕਮ

ਖ਼ਾਸ ਗੱਲ ਇਹ ਹੈ ਕਿ ਇਹ ਪੋਸਟ ਅਜਿਹੇ ਸਮੇਂ ਸਾਹਮਣੇ ਆਈ ਹੈ, ਜਦੋਂ ਆਉਣ ਵਾਲੇ ਕੁਝ ਦਿਨਾਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਹਲਕਾ ਪੱਟੀ ਅਧੀਨ ਆਉਂਦੇ ਪਿੰਡ ਸੱਭਰਾ ਦੇ ਇਲਾਕੇ ਦਾ ਦੌਰਾ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਇੱਕ ਸਿਆਸੀ ਰੈਲੀ ਨੂੰ ਸੰਬੋਧਨ ਕੀਤੇ ਜਾਣ ਦੀ ਵੀ ਚਰਚਾ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਵਾਸੀਆਂ ਲਈ ਖ਼ਤਰੇ ਦੀ ਘੰਟੀ, ਜਾਰੀ ਹੋਈ ਐਡਵਾਈਜ਼ਰੀ

ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਲਜੀਤ ਸਿੰਘ ਭੁੱਲਰ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੀ ਖ਼ੁਦਕੁਸ਼ੀ ਮਾਮਲੇ ਵਿਚ ਜੇਲ੍ਹ 'ਚ ਹਨ। ਗਗਨਦੀਪ ਰੰਧਾਵਾ ਨੇ 21 ਮਾਰਚ 2026 ਨੂੰ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਸੀ। ਖੁਦਕੁਸ਼ੀ ਤੋਂ ਪਹਿਲਾਂ ਉਨ੍ਹਾਂ ਨੇ ਵੀਡੀਓ ਵੀ ਬਣਾਈ ਸੀ, ਜਿਸ ਵਿਚ ਉਨ੍ਹਾਂ ਨੇ ਲਾਲਜੀਤ ਭੁੱਲਰ ਤੇ ਉਨ੍ਹਾਂ ਦੇ ਸਾਥੀਆਂ ਦਾ ਜ਼ਿਕਰ ਕੀਤਾ ਸੀ। ਇਸ ਮਗਰੋਂ 22 ਮਾਰਚ ਨੂੰ ਅੰਮ੍ਰਿਤਸਰ ਪੁਲਸ ਨੇ ਭੁੱਲਰ ਖਿਲਾਫ ਕੇਸ ਦਰਜ ਕੀਤਾ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਦੋਂ ਤੋਂ ਹੀ ਭੁੱਲਰ ਜੇਲ੍ਹ ਵਿਚ ਹਨ। 

ਇਹ ਵੀ ਪੜ੍ਹੋ : ਸਸਕਾਰ ਤੋਂ ਪਹਿਲਾਂ ਪਰਵਿੰਦਰ ਝੋਟਾ ਦੀ ਮਾਂ ਦਾ ਵੱਡਾ ਬਿਆਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News