ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ

07/02/2023 10:17:36 PM

ਤਰਨਤਾਰਨ (ਵਿਜੇ ਕੁਮਾਰ) : ਜੰਡਿਆਲਾ ਗੁਰੂ ਨੇੜੇ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਭੰਡਾਰਾ ਹੋਣ ਕਰਕੇ ਜਿੱਥੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਸਤਿਸੰਗ ਸੁਣਨ ਲਈ ਪੁੱਜੇ ਸਨ, ਉਥੇ ਹੀ ਐਤਵਾਰ ਨੂੰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਡੇਰਾ ਬਿਆਸ ਪੁੱਜੇ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਪੁੱਜੇ। ਇਸ ਦੌਰਾਨ ਉਨ੍ਹਾਂ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ।

ਇਹ ਵੀ ਪੜ੍ਹੋ : ਗਰਮੀ ਤੋਂ ਪ੍ਰੇਸ਼ਾਨ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਨਹਿਰ 'ਚ ਮਾਰੀ ਛਾਲ!

ਡੇਰਾ ਮੁਖੀ ਨਾਲ ਮੁਲਾਕਾਤ ਉਪਰੰਤ ਮੰਤਰੀ ਭੁੱਲਰ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੇ ਕਰਦਿਆਂ ਲਿਖਿਆ ਕਿ ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਮਿਲੇ ਹਾਂ। ਉਨ੍ਹਾਂ ਕਿਹਾ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਦਹਾਕਿਆਂ ਤੋਂ ਸਮਾਜ ਵਿੱਚ ਅਧਿਆਤਮਿਕ ਚੇਤਨਾ ਜਗਾ ਕੇ ਮਨੁੱਖਤਾ ਅਤੇ ਸਮਾਜ ਸੇਵਾ ਦਾ ਜੋ ਕਾਰਜ ਕੀਤਾ ਜਾ ਰਿਹਾ ਹੈ, ਉਹ ਆਪਣੇ-ਆਪ 'ਚ ਅਦਭੁਤ ਅਤੇ ਪ੍ਰੇਰਣਾਦਾਇਕ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਪੰਜਾਬ ਅਤੇ ਦੇਸ਼-ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


Mukesh

Content Editor

Related News