ਕੈਬਨਿਟ ਮੰਤਰੀ ਭੁੱਲਰ ਨੇ ਕੇਂਦਰੀ ਜੇਲ੍ਹ ਲੁਧਿਆਣਾ ਦਾ ਕੀਤਾ ਅਚਨਚੇਤ ਦੌਰਾ, ਪ੍ਰਬੰਧਾਂ ਦਾ ਲਿਆ ਜਾਇਜ਼ਾ

Monday, Oct 21, 2024 - 10:26 PM (IST)

ਕੈਬਨਿਟ ਮੰਤਰੀ ਭੁੱਲਰ ਨੇ ਕੇਂਦਰੀ ਜੇਲ੍ਹ ਲੁਧਿਆਣਾ ਦਾ ਕੀਤਾ ਅਚਨਚੇਤ ਦੌਰਾ, ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਲੁਧਿਆਣਾ : ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਸਥਾਨਕ ਕੇਂਦਰੀ ਜੇਲ੍ਹ ਦਾ ਅਚਨਚੇਤ ਨਿਰੀਖਣ ਕਰਨ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਕੈਦੀਆਂ ਨੂੰ ਦਰਪੇਸ਼ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਤੋਂ ਜੇਲ੍ਹ ਹਸਪਤਾਲ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ, ਦਿੱਤੇ ਜਾ ਰਹੇ ਖਾਣੇ ਆਦਿ ਬਾਰੇ ਜਾਣਕਾਰੀ ਲਈ।

ਨਿਰੀਖਣ ਤੋਂ ਬਾਅਦ ਗੱਲਬਾਤ ਦੌਰਾਨ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਲਈ ਕੋਈ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਸੂਬੇ 'ਚ ਗੈਂਗਸਟਰਾਂ ਦਾ ਬੋਲਬਾਲਾ ਸੀ ਪਰ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜੇਲ੍ਹਾਂ ਨੂੰ ਅਸਲ ਮਾਇਨਿਆਂ ਵਿੱਚ ਸੁਧਾਰ ਘਰ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ। 

PunjabKesari

ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚੋਂ ਮੋਬਾਈਲ ਨਾਲ ਸਬੰਧਤ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਨੂੰ ਨਕੇਲ ਪਾਉਣ ਲਈ ਹਰ ਤਰ੍ਹਾਂ ਦਾ ਉਪਰਾਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐਡਵਾਂਸਡ ਤਕਨੀਕ ਵਾਲੇ ਸੀ.ਸੀ.ਟੀ.ਵੀ. ਕੈਮਰੇ ਵੀ ਸਥਾਪਤ ਕੀਤੇ ਗਏ ਹਨ। 

ਇਹ ਵੀ ਪੜ੍ਹੋ- ਘਰੋਂ ਰੋਜ਼ੀ-ਰੋਟੀ ਕਮਾਉਣ ਗਏ ਨੌਜਵਾਨ ਨਾਲ ਵਾਪਰੀ ਅਣਹੋਣੀ, ਖੇਤਾਂ 'ਚ ਕੰਮ ਕਰਦੇ ਸਮੇਂ ਆਈ ਦਰਦਨਾਕ ਮੌਤ

ਜੇਲ੍ਹ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੁਪਨਿਆਂ ਦਾ ਪੰਜਾਬ ਦੇਖਣ ਲਈ 'ਆਮ ਆਦਮੀ ਪਾਰਟੀ' ਦੀ ਸਰਕਾਰ ਦਾ ਸਾਥ ਦੇਣ। 

PunjabKesari

ਕੇਂਦਰੀ ਜੇਲ੍ਹ ਦੇ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਵੱਲੋਂ ਜੇਲ੍ਹ ਵਿਚ ਕੀਤੇ ਵਧੀਆ ਪ੍ਰਬੰਧਾਂ 'ਤੇ ਕੈਬਨਿਟ ਮੰਤਰੀ ਨੇ ਉਨ੍ਹਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਜੇਲ੍ਹ ਅੰਦਰ ਵਧੀਆ ਪ੍ਰਬੰਧ ਜਾਰੀ ਰੱਖਣ ਲਈ ਕਿਹਾ। ਇਸ ਤੋਂ ਪਹਿਲਾਂ ਉਨ੍ਹਾਂ ਜੇਲ੍ਹ ਦਾ ਨਿਰੀਖਣ ਕੀਤਾ ਅਤੇ ਤਸੱਲੀ ਪ੍ਰਗਟਾਈ। ਇਸ ਮੌਕੇ ਉਨ੍ਹਾਂ ਨਾਲ ਜੇਲ੍ਹ ਸੁਪਰਡੈਂਟ ਸ੍ਰੀ ਸ਼ਿਵਰਾਜ ਸਿੰਘ ਨੰਦਗੜ੍ਹ ਤੋਂ ਇਲਾਵਾ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ।

PunjabKesari

ਇਹ ਵੀ ਪੜ੍ਹੋ- ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਐਕਸ਼ਨ ਮੋਡ 'ਚ ਪ੍ਰਸ਼ਾਸਨ, ਧੜਾਧੜ ਹੋ ਰਹੀਆਂ FIRs ਤੇ ਲੱਖਾਂ ਰੁਪਏ ਜੁਰਮਾਨਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News