ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਕੌਮੀ ਝੰਡਾ

Saturday, Aug 16, 2025 - 10:47 AM (IST)

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਕੌਮੀ ਝੰਡਾ

ਮਾਨਸਾ (ਮਿੱਤਲ) : ਦੇਸ਼ ਦੀ ਅਜ਼ਾਦੀ ਦਾ 79ਵਾਂ ਦਿਹਾੜਾ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਰਾਸ਼ਟਰੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ, ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਅਦਾ ਕੀਤੀ। ਰਾਸ਼ਟਰੀ ਗਾਣ ਦੀ ਧੁੰਨ ਦੇ ਚੱਲਦਿਆਂ ਪੰਜਾਬ ਪੁਲਸ ਦੇ ਜਵਾਨਾਂ ਨੇ ਸਤਿਕਾਰ ਵਜੋਂ ਸਲਾਮੀ ਭੇਂਟ ਕੀਤੀ।

ਇਸ ਮੌਕੇ ਮੁੱਖ ਮਹਿਮਾਨ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਪਰੇਡ ਤੋਂ ਸਲਾਮੀ ਲਈ ਗਈ। ਸੰਬੋਧਨ ਕਰਦਿਆਂ ਮੁੱਖ ਮਹਿਮਾਨ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅੱਜ ਅਸੀਂ 79ਵਾਂ ਆਜ਼ਾਦੀ ਦਿਵਸ ਮਨਾ ਰਹੇ ਹਾਂ ਅਤੇ ਇਸ ਮੌਕੇ ਮੈਂ ਆਪ ਸਭ ਨੂੰ ਹਾਰਦਿਕ ਵਧਾਈ ਦਿੰਦਾ ਹਾਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਜ਼ਾਦੀ ਘੁਲਾਟੀਆਂ ਅਤੇ ਸੈਨਿਕਾਂ ਦੇ ਪਰਿਵਾਰਾਂ ਲਈ ਬੜੇ ਅਹਿਮ ਕਦਮ ਚੁੱਕੇ ਹਨ। ਪੰਜਾਬ ਸਰਕਾਰ ਨੇ ਆਜ਼ਾਦੀ ਸੰਗਰਾਮੀਆਂ ਜਾਂ ਉਨ੍ਹਾਂ ਦੇ ਵਾਰਸਾਂ ਦੀ ਮਹੀਨਾਵਾਰ ਪੈਨਸ਼ਨ ਨੂੰ 9400 ਤੋਂ ਵਧਾ ਕੇ 11000 ਕੀਤਾ। ਸ਼ਹੀਦ ਜਵਾਨਾਂ ਦੇ ਵਾਰਸਾਂ ਲਈ ਐਕਸ ਗ੍ਰੇਸ਼ੀਆ ਰਾਸ਼ੀ 50 ਲੱਖ ਤੋਂ ਵਧਾ ਕੇ ਇਕ ਕਰੋੜ ਕੀਤੀ ਗਈ।

ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਐਕਸਗ੍ਰੇਸ਼ੀਆ ਰਾਸ਼ੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੜ੍ਹਕ ਸੁਰੱਖਿਆ ਫੋਰਸ ਨੇ 10 ਮਿੰਟ ਤੋਂ ਘੱਟ ਦੇ ਔਸਤਨ ਰਿਸਪਾਂਸ ਟਾਈਮ ਨਾਲ ਕਰੀਬ 35 ਹਜ਼ਾਰ ਸੜਕੀ ਹਾਦਸਿਆਂ ਵਿਚ ਸਹਾਇਤਾ ਪ੍ਰਦਾਨ ਕੀਤੀ ਹੈ, ਇਸ ਦੇ ਨਾਲ ਹੀ 15406 ਵਿਅਕਤੀਆਂ ਨੂੰ ਮੌਕੇ 'ਤੇ ਮੁੱਢਲੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ ਅਤੇ 19162 ਜ਼ਖਮੀ ਵਿਅਕਤੀਆਂ ਨੂੰ ਡਾਕਟਰੀ ਦੇਖਭਾਲ ਲਈ ਹਸਪਤਾਲਾਂ ਤੱਕ ਪਹੁੰਚਾਇਆ ਗਿਆ ਹੈ। 


author

Babita

Content Editor

Related News