ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵੀ ਦਿੱਲੀ ਬਲਾਸਟ ''ਤੇ ਪ੍ਰਗਟਾਇਆ ਦੁੱਖ
Tuesday, Nov 11, 2025 - 01:45 AM (IST)
ਵੈੱਬ ਡੈਸਕ : ਦਿੱਲੀ 'ਚ ਲਾਲ ਕਿਲ੍ਹੇ ਨੇੜੇ ਹੋਏ ਜ਼ਬਰਦਸਤ ਧਮਾਕੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਦੌਰਾਨ ਜਿੱਥੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਮਾਮਲੇ ਦੀ ਤੇਜ਼ ਜਾਂਚ ਦੇ ਹੁਕਮ ਦਿੱਤੇ ਗਏ ਹਨ, ਉਥੇ ਹੀ ਪੰਜਾਬ ਦੇ ਸਿਆਸੀ ਆਗੂਆਂ ਵੱਲੋਂ ਵੀ ਇਸ ਹਮਲੇ ਦੌਰਾਨ ਜਾਨਾਂ ਗੁਆਉਣ ਵਾਲਿਆਂ ਪ੍ਰਤੀ ਹਮਦਰਦੀ ਪ੍ਰਗਟਾਈ ਜਾ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਦੀ 'ਆਪ' ਸਰਕਾਰ 'ਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵੀ ਧਮਾਕੇ ਵਿਚ ਜਾਨਾਂ ਗੁਆਉਣ ਵਾਲਿਆਂ ਪ੍ਰਤੀ ਡੂੰਘਾ ਦੁੱਖ ਪ੍ਰਗਟਾਇਆ ਹੈ।
Very alarming news coming from near Red Fort. Such a major security lapse in the heart of the capital raises serious questions.
— Laljit Bhullar AAP (@Laljitbhullar) November 10, 2025
Authorities must urgently probe whether this was an accident or a planned attack.
ਉਨ੍ਹਾਂ ਕਿਹਾ ਕਿ ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਦੀ ਖ਼ਬਰ ਬਹੁਤ ਹੀ ਦੁਖਦਾਈ ਹੈ। ਇਸ ਦੌਰਾਨ ਕਈ ਬੇਗੁਨਾਹਾਂ ਦੀਆਂ ਜਾਨਾਂ ਚਲੀਆਂ ਗਈਆਂ ਹਨ ਅਤੇ ਕਈ ਲੋਕ ਜ਼ਖ਼ਮੀ ਹੋਏ ਹਨ। ਉਨ੍ਹਾਂ ਕਿਹਾ ਕਿ ਰਾਜਧਾਨੀ ਦੇ ਦਿਲ ਵਿੱਚ ਇੰਨੀ ਵੱਡੀ ਸੁਰੱਖਿਆ ਕੁਤਾਹੀ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਉਨ੍ਹਾਂ ਕਿਹਾ ਕਿ ਉੱਚ ਅਧਿਕਾਰੀਆਂ ਨੂੰ ਤੁਰੰਤ ਮਾਮਲੇ ਦੀ ਜਾਂਚ ਕਰਨੀ ਚਾਹੀਦੀ ਹੈ ਕਿ ਇਹ ਹਾਦਸਾ ਸੀ ਜਾਂ ਇੱਕ ਯੋਜਨਾਬੱਧ ਹਮਲਾ। ਉਨ੍ਹਾਂ ਕਿਹਾ ਕਿ ਮੇਰੀਆਂ ਦੁਆਵਾਂ ਪੀੜਤ ਪਰਿਵਾਰਾਂ ਨਾਲ ਹਨ। ਉਨ੍ਹਾਂ ਕਿਹਾ ਕਿ ਆਸ ਹੈ ਕਿ ਸੁਰੱਖਿਆ ਏਜੰਸੀਆਂ ਦੋਸ਼ੀਆਂ ਨੂੰ ਜਲਦ ਹੀ ਕਾਨੂੰਨੀ ਘੇਰੇ 'ਚ ਲਿਆਉਣਗੀਆਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
