Big Breaking: ਅਦਾਲਤ ਨੇ ਲਾਲਜੀਤ ਭੁੱਲਰ ਨੂੰ ਭੇਜਿਆ ਪੁਲਸ ਰਿਮਾਂਡ ''ਤੇ

Tuesday, Mar 24, 2026 - 06:42 PM (IST)

Big Breaking: ਅਦਾਲਤ ਨੇ ਲਾਲਜੀਤ ਭੁੱਲਰ ਨੂੰ ਭੇਜਿਆ ਪੁਲਸ ਰਿਮਾਂਡ ''ਤੇ

ਅੰਮ੍ਰਿਤਸਰ (ਵੈੱਬ ਡੈਸਕ): ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅਦਾਲਤ ਨੇ 5 ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ। ਲਾਲਜੀਤ ਸਿੰਘ ਭੁੱਲਰ ਨੂੰ ਬੀਤੇ ਦਿਨੀਂ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਅੱਜ ਉਨ੍ਹਾਂ ਨੂੰ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਸੁਣਵਾਈ ਮਗਰੋਂ ਪੁਲਸ ਨੂੰ ਲਾਲਜੀਤ ਭੁੱਲਰ ਦਾ 5 ਦਿਨ ਦਾ ਰਿਮਾਂਡ ਦੇ ਦਿੱਤਾ ਹੈ। 

ਇੱਥੇ ਇਹ ਵੀ ਦੱਸ ਦਈਏ ਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ, ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ ਸੀ ਤੇ ਖ਼ੁਦਕੁਸ਼ੀ ਤੋਂ ਪਹਿਲਾਂ ਵੀਡੀਓ ਬਣਾ ਕੇ 'ਆਪ' ਸਰਕਾਰ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਸੀ। ਇਸ ਮਾਮਲੇ ਵਿਚ ਪੀੜਤ ਪਰਿਵਾਰ ਤੇ ਵਿਰੋਧੀ ਧਿਰਾਂ ਦੀ ਜੱਦੋ-ਜਹਿਦ ਮਗਰੋਂ ਪਹਿਲਾਂ ਲਾਲਜੀਤ ਸਿੰਘ ਭੁੱਲਰ ਵੱਲੋਂ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਤੇ ਬੀਤੇ ਦਿਨੀਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।


author

Anmol Tagra

Content Editor

Related News