ਇਕਬਾਲ ਸਿੰਘ ਲਾਲਪੁਰਾ ਨੇ AAP ਨੂੰ ਭੇਜਿਆ ਲੀਗਲ ਨੋਟਿਸ, ਜਾਣੋ ਕੀ ਹੈ ਮਾਮਲਾ
Wednesday, Jun 22, 2022 - 07:48 PM (IST)
ਜਲੰਧਰ : ਆਮ ਆਦਮੀ ਪਾਰਟੀ ਵੱਲੋਂ ਅੱਜ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਪਾਈ ਗਈ ਹੈ, ਜਿਸ ਵਿੱਚ ਇਕਬਾਲ ਸਿੰਘ ਲਾਲਪੁਰਾ ਦੀ ਫੋਟੋ ਲਾ ਕੇ ਉਨ੍ਹਾਂ ਨੂੰ ਭ੍ਰਿਸ਼ਟਾਚਾਰੀ ਦੱਸਿਆ ਗਿਆ ਹੈ। ਇੰਨਾ ਹੀ ਨਹੀਂ, ਉਨ੍ਹਾਂ ਨੂੰ ਜੰਗਲਾਤ ਵਿਭਾਗ ਦਾ ਸਾਬਕਾ ਮੰਤਰੀ ਦੱਸਿਆ ਗਿਆ ਹੈ। ਇਸ ਪੋਸਟ ਬਾਰੇ ਹੁਣ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦਾ ਬਿਆਨ ਸਾਹਮਣੇ ਆਇਆ ਹੈ।
ਇਸ ਬਾਰੇ ਲਾਲਪੁਰਾ ਨੇ ਦੱਸਿਆ ਕਿ ‘ਆਪ’ ਦੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਪਾਈ ਗਈ ਹੈ, ਜਿਸ 'ਤੇ ਭਗਵੰਤ ਮਾਨ ਤੇ ਕੇਜਰੀਵਾਲ ਦੀ ਤਸਵੀਰ ਵੀ ਲੱਗੀ ਹੋਈ ਹੈ, ਉਸ ਪੋਸਟ ‘ਚ ਮੇਰੇ ਖਿਲਾਫ਼ ਗਲਤ ਪੋਸਟ ਕੀਤੀ ਗਈ ਹੈ, ਜਿਸ ਲਈ ਆਮ ਆਦਮੀ ਪਾਰਟੀ ਜ਼ਿੰਮੇਵਾਰ ਹੈ। ਪਾਰਟੀ ਮੈਨੂੰ ਜਾਣਬੁੱਝ ਕੇ ਗਲਤ ਢੰਗ ਨਾਲ ਪੇਸ਼ ਕਰ ਮੇਰੇ ‘ਤੇ ਗਲਤ ਇਲਜ਼ਾਮ ਲਗਾ ਰਹੀ ਹੈ, ਜਿਸ ਦਾ ਮੈਂ ਸਖ਼ਤ ਨੋਟਿਸ ਲਿਆ ਹੈ। ਮੈਂ ਇਨ੍ਹਾਂ ਨੂੰ ਲੀਗਲ ਨੋਟਿਸ ਭੇਜਿਆ ਹੈ ਕਿਉਂਕਿ ਅਜਿਹੀ ਪੋਸਟ ਨਾਲ ਮੇਰਾ ਅਕਸ ਖਰਾਬ ਕਰਨ ਤੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਲਈ ਮੈਂ ਇਨ੍ਹਾਂ ਨੂੰ ਮੁਆਫੀ ਮੰਗਣ ਲਈ ਕਿਹਾ ਹੈ, ਜੇਕਰ ਅਜਿਹਾ ਨਹੀਂ ਹੁੰਦਾ ਤਾਂ ਅਸੀਂ ਇਨ੍ਹਾਂ ਖਿਲਾਫ਼ ਅਪਰਾਧਿਕ ਮਾਮਲਾ ਵੀ ਦਰਜ ਕਰਵਾਂਵੇਗੇ।