ਚੋਣ ਪ੍ਰਚਾਰ ਦੇ ਆਖਰੀ ਦਿਨ ਬਾਦਲਾਂ ਦੇ ਗੜ੍ਹ 'ਚ ਗਰਜੇ ਨਵਜੋਤ ਸਿੱਧੂ

Friday, May 17, 2019 - 02:48 PM (IST)

ਚੋਣ ਪ੍ਰਚਾਰ ਦੇ ਆਖਰੀ ਦਿਨ ਬਾਦਲਾਂ ਦੇ ਗੜ੍ਹ 'ਚ ਗਰਜੇ ਨਵਜੋਤ ਸਿੱਧੂ

ਲੰਬੀ : ਚੋਣ ਪ੍ਰਚਾਰ ਦੇ ਆਖਰੀ ਦਿਨ ਅੱਜ ਨਵਜੋਤ ਸਿੰਘ ਸਿੱਧੂ ਵੱਲੋਂ ਬਠਿੰਡਾ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ ਵਿਚ ਬਾਦਲਾਂ ਦੇ ਗੜ੍ਹ ਲੰਬੀ ਵਿਖੇ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਉਨ੍ਹਾਂ ਬਾਦਲਾਂ ਦੇ ਗੜ੍ਹ ਵਿਚ ਬੇਅਦਬੀ ਦਾ ਮੁੱਦਾ ਚੁੱਕਿਆ ਤੇ ਬਰਗਾੜੀ ਵਿਚ ਬੇਅਦਬੀ ਤੋਂ ਬਾਅਦ ਬਹਿਬਲ ਕਲਾਂ ਤੇ ਕੋਟਕਪੁਰਾ ਗੋਲ਼ੀ ਕਾਂਡ ਲਈ ਸਿੱਧੇ ਤੌਰ 'ਤੇ ਬਾਦਲਾਂ ਨੂੰ ਜ਼ਿੰਮੇਵਾਰ ਠਹਿਰਾਇਆ। ਇਸ ਦੌਰਾਨ ਸਿੱਧੂ ਨੇ ਕਿਹਾ ਕਿ ਜੇ ਬੇਅਦਬੀ ਦੇ ਮਾਮਲੇ 'ਤੇ ਇਨਸਾਫ਼ ਨਾ ਮਿਲਿਆ ਤਾਂ ਉਹ ਆਪਣੀ ਕੁਰਸੀ ਛੱਡ ਦੇਣਗੇ।

ਬੇਅਦਬੀ ਮੁੱਦੇ ਤੋਂ ਇਲਾਵਾ ਸਿੱਧੂ ਨੇ ਸੂਬੇ ਵਿਚ ਨਸ਼ਿਆਂ ਦੇ ਮੁੱਦੇ ਬਾਰੇ ਵੀ ਗੱਲ ਕੀਤੀ। ਬਿਕਰਮ ਮਜੀਠੀਆ ਵੱਲ ਇਸ਼ਾਰਾ ਕਰਦਿਆਂ ਉਨ੍ਹਾਂ ਕਿਹਾ, 'ਉਸ ਨੂੰ ਵੀ ਠੋਕ ਦਿਓ।' ਉਨ੍ਹਾਂ ਕਿਹਾ ਕਿ ਬਾਦਲਾਂ ਨੇ ਪੰਜਾਬ ਨੂੰ ਆਪਣੀ ਤੱਕੜੀ ਨਾਲ ਤੋਲ ਕੇ ਵੇਚ ਦਿੱਤਾ। ਇਸ ਤੋਂ ਇਲਾਵਾ ਸਿੱਧੂ ਨੇ ਪੀ.ਐਮ. ਮੋਦੀ ਨੂੰ ਵੀ ਵਾਅਦਾ ਖ਼ਿਲਾਫ਼ੀ ਬਾਰੇ ਆੜੇ ਹੱਥੀਂ ਲਿਆ।


author

cherry

Content Editor

Related News