ਪੰਜਾਬ ਚੋਣ ਨਤੀਜੇ : ''ਲੰਬੀ'' ਸੀਟ ਤੋਂ ਆਮ ਆਦਮੀ ਪਾਰਟੀ ਅੱਗੇ, ਜਾਣੋ ਹੁਣ ਤੱਕ ਦੇ ਰੁਝਾਨ

Thursday, Mar 10, 2022 - 09:29 AM (IST)

ਲੰਬੀ : ਲੰਬੀ ਵਿਧਾਨ ਸਭਾ ਹਲਕੇ 'ਚ ਵੋਟਾਂ ਦੀ ਗਿਣਤੀ ਦਾ ਕੰਮ ਲਗਾਤਾਰ ਜਾਰੀ ਹੈ। ਵੋਟਾਂ ਦੀ ਗਿਣਤੀ ਦੇ ਪਹਿਲੇ ਰੁਝਾਨਾਂ ਦੌਰਾਨ ਇਸ ਸੀਟ ਤੋਂ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਖੁੱਡੀਆ ਅੱਗੇ ਚੱਲ ਰਹੇ ਹਨ। ਗੁਰਮੀਤ ਸਿੰਘ ਖੁੱਡੀਆ ਨੂੰ ਪਹਿਲੇ ਰੁਝਾਨਾਂ ਦੌਰਾਨ 4631 ਵੋਟਾਂ ਹਾਸਲ ਹੋਈਆਂ ਹਨ।

ਇਹ ਵੀ ਪੜ੍ਹੋ : ਮਾਂ ਦਾ ਅਸ਼ੀਰਵਾਦ ਲੈਣ ਮਗਰੋਂ 'ਭਗਵੰਤ ਮਾਨ' ਸੰਗਰੂਰ ਘਰ ਤੋਂ ਰਵਾਨਾ, ਘਰ ਬਾਹਰ ਬਣਿਆ ਵਿਆਹ ਵਰਗਾ ਮਾਹੌਲ

ਦੱਸਣਯੋਗ ਹੈ ਕਿ ਇਸ ਸੀਟ 'ਤੇ ਅਕਾਲੀ ਦਲ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਉਮੀਦਵਾਰ ਦੇ ਤੌਰ 'ਤੇ ਖੜ੍ਹੇ ਹਨ, ਜਦੋਂ ਕਿ ਕਾਂਗਰਸ ਨੇ ਇਸ ਸੀਟ 'ਤੇ ਜਗਪਾਲ ਸਿੰਘ ਅਬੁਲਖੁਰਾਣਾ ਨੂੰ ਚੋਣ ਮੈਦਾਨ 'ਚ ਉਤਾਰਿਆ ਹੋਇਆ ਹੈ।
ਇਹ ਵੀ ਪੜ੍ਹੋ : ਚੋਣ ਨਤੀਜਿਆਂ ਤੋਂ ਪਹਿਲਾਂ ਮੁੱਖ ਚੋਣ ਅਫ਼ਸਰ ਦੀ ਪ੍ਰੈੱਸ ਕਾਨਫਰੰਸ, ਜਾਣੋ ਕੀ ਬੋਲੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News