ਪਰਿਵਾਰ ਦੇ ਮੈਂਬਰਾਂ ਨੇ ਹੀ ਜ਼ਮੀਨ ''ਤੇ ਕੀਤਾ ਕਬਜ਼ਾ, ਫ਼ਿਰ ਵਿਅਕਤੀ ਨੇ ਟੈਂਕੀ ''ਤੇ ਚੜ੍ਹ ਕੇ ਜੋ ਕੀਤਾ...
Tuesday, Oct 15, 2024 - 05:30 AM (IST)

ਅਬੋਹਰ (ਸੁਨੀਲ)– ਅਬੋਹਰ-ਸ਼੍ਰੀਗੰਗਾਨਗਰ ਰੋਡ ’ਤੇ ਪੈਂਦੇ ਪਿੰਡ ਕੱਲਰਖੇੜਾ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਕਥਿਤ ਤੌਰ ’ਤੇ ਦੋ ਹੋਰ ਵਿਅਕਤੀਆਂ ’ਤੇ ਉਸ ਦੀ ਜ਼ਮੀਨ ਹੜੱਪਣ ਅਤੇ ਧਮਕੀਆਂ ਦੇ ਕੇ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਅਤੇ ਪਿੰਡ ਦੇ ਵਾਟਰ ਵਰਕਸ ਦੀ ਟੈਂਕੀ ’ਤੇ ਚੜ੍ਹ ਕੇ ਮਰਨ ਦੀਆਂ ਧਮਕੀਆਂ ਦਿੱਤੀਆਂ। ਉਸ ਨੇ ਜਾਣਬੁੱਝ ਕੇ ਟੈਂਕੀ ’ਤੇ ਹੀ ਸਪਰੇਅ ਪੀ ਲਈ, ਜਿਸ ਨੂੰ ਆਸ-ਪਾਸ ਦੇ ਲੋਕਾਂ ਨੇ ਬੜੀ ਮਿਹਨਤ ਨਾਲ ਹੇਠਾਂ ਉਤਾਰਿਆ ਅਤੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।
ਪਿੰਡ ਦੇ ਹੀ 40 ਸਾਲਾ ਬਿੰਦਰ ਸਿੰਘ ਨਾਂ ਦੇ ਵਿਅਕਤੀ ਨੇ ਸੋਮਵਾਰ ਦੁਪਹਿਰ ਪਿੰਡ ’ਚ ਬਣੀ ਵਾਟਰ ਵਰਕਸ ਦੀ ਟੈਂਕੀ ’ਤੇ ਚੜ੍ਹ ਕੇ ਆਪਣੇ ਹੀ ਪਰਿਵਾਰ ਦੇ ਦੋ ਮੈਂਬਰਾਂ ’ਤੇ ਉਸ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੇ ਦੋਸ਼ ਲਾਉਂਦਿਆਂ ਉਨ੍ਹਾਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ। ਉਸ ਦੀ ਟੈਂਕੀ ’ਤੇ ਚੜ੍ਹ ਕੇ ਸਪਰੇਅ ਪੀਣ ਵਾਲੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ- ਪਹਿਲਾਂ ਘਰਵਾਲੀ ਨੇ ਕੀਤੀ ਖ਼ੁਦਕੁਸ਼ੀ, ਜੇਲ੍ਹ ਕੱਟ ਕੇ ਮੁੜਿਆ ਤਾਂ ਪੁੱਤ ਨੂੰ ਲੈ ਗਏ ਸਹੁਰੇ, ਤੰਗ ਆਏ ਨੌਜਵਾਨ ਨੇ ...
ਜਦੋਂ ਉਸ ਦੀ ਹਾਲਤ ਵਿਗੜਨ ਲੱਗੀ ਤਾਂ ਉਥੇ ਮੌਜੂਦ ਹੋਰ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਉਸ ਨੂੰ ਟੈਂਕੀ ਤੋਂ ਹੇਠਾਂ ਉਤਾਰ ਕੇ ਹਸਪਤਾਲ ਲਿਆਂਦਾ, ਜਿਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇ ਬਾਅਦ ਉਸ ਨੂੰ ਰੈਫਰ ਕਰ ਦਿੱਤਾ ਅਤੇ ਪਰਿਵਾਰ ਵਾਲੇ ਉਸ ਨੂੰ ਸ਼੍ਰੀਗੰਗਾਨਗਰ ਲੈ ਗਏ।
ਇਸ ਸਬੰਧੀ ਥਾਣਾ ਖੂਈਆਂ ਸਰਵਰ ਦੀ ਪੁਲਸ ਨਾਲ ਗੱਲ ਕਰਨ ’ਤੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਅਜਿਹੇ ਮਾਮਲੇ ਸਬੰਧੀ ਕੋਈ ਸੂਚਨਾ ਨਹੀਂ ਮਿਲੀ ਅਤੇ ਨਾ ਹੀ ਹਸਪਤਾਲ ’ਚ ਅਜਿਹਾ ਕੋਈ ਮਾਮਲਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e