ਜ਼ਮੀਨੀ ਵੰਡ ਨੂੰ ਲੈ ਕੇ ਹੋਏ ਝਗੜੇ ਕਾਰਨ ਦੋ ਧਿਰਾਂ ’ਚ ਚੱਲੀਆਂ ਕਿਰਪਾਨਾਂ, 4 ਜ਼ਖ਼ਮੀ

Thursday, Jun 17, 2021 - 12:17 PM (IST)

ਜ਼ਮੀਨੀ ਵੰਡ ਨੂੰ ਲੈ ਕੇ ਹੋਏ ਝਗੜੇ ਕਾਰਨ ਦੋ ਧਿਰਾਂ ’ਚ ਚੱਲੀਆਂ ਕਿਰਪਾਨਾਂ, 4 ਜ਼ਖ਼ਮੀ

ਬਟਾਲਾ (ਸਾਹਿਲ) - ਬਟਾਲਾ ਦੇ ਪਿੰਡ ਭਾਗੋਵਾਲ ਵਿਖੇ ਦੋ ਧਿਰਾਂ ’ਚ ਕਿਰਪਾਨਾਂ ਚੱਲਣ ਨਾਲ 4 ਜਣਿਆਂ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਵੀ ਪਤਾ ਲੱਗਾ ਹੈ ਕਿ ਉਕਤ ਦੋਵਾਂ ਧਿਰਾਂ ਨੇ ਥਾਣਾ ਕਿਲਾ ਲਾਲ ਸਿੰਘ ਦੀ ਪੁਲਸ ਨੂੰ ਸੂਚਨਾ ਦੇ ਦਿੱਤੀ ਹੈ। ਖਬਰ ਲਿਖੇ ਜਾਣ ਤੱਕ ਪੁਲਸ ਕਾਰਵਾਈ ਜਾਰੀ ਸੀ।

ਘਟਨਾ ਦੇ ਸਬੰਧੀ ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਇਕ ਧਿਰ ਦੇ ਸੁਲੱਖਣ ਸਿੰਘ ਪੁੱਤਰ ਗੁਰਦਿੱਤ ਸਿੰਘ ਵਾਸੀ ਭਾਗੋਵਾਲ ਨੇ ਦੱਸਿਆ ਕਿ ਉਸਦਾ ਆਪਣੇ ਭਤੀਜੇ ਵਰਿਆਮ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ਭਾਗੋਵਾਲ ਨਾਲ ਜ਼ਮੀਨੀ ਵੰਡ ਨੂੰ ਲੈ ਕੇ ਝਗੜਾ ਚੱਲਦਾ ਆ ਰਿਹਾ ਸੀ। ਅੱਜ ਮੈਂ ਅਤੇ ਮੇਰੀ ਪਤਨੀ ਖੇਤਾਂ ’ਚ ਟਰੈਕਟਰ ਨਾਲ ਪੈਲੀ ਵਾਹ ਰਹੇ ਸੀ ਕਿ ਮੇਰੇ ਭਤੀਜੇ ਨੇ ਸਾਡੇ ’ਤੇ ਦਾਤਰ-ਕਿਰਪਾਨ ਨਾਲ ਹਮਲਾ ਕਰ ਦਿੱਤਾ। ਹਮਲੇ ’ਚ ਮੈਂ ਅਤੇ ਪਤਨੀ ਬੀਰੋ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ। ਹਮਲੇ ਦੀ ਸੂਚਨਾ ਮਿਲਣ ’ਤੇ ਪੁੱਜੇ ਸਾਡੇ ਪਰਿਵਾਰ ਵਾਲਿਆਂ ਨੇ ਸਾਨੂੰ ਦੋਵਾਂ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਦਾਖਲ ਕਰਵਾ ਦਿੱਤਾ।

ਓਧਰ, ਦੂਜੀ ਧਿਰ ਦੇ ਵਰਿਆਮ ਸਿੰਘ ਦਾ ਕਹਿਣਾ ਹੈ ਕਿ ਸਾਡਾ ਚਾਚਾ ਸੁਲੱਖਣ ਸਿੰਘ ਸਾਡੀ ਪੈਲੀ ਜ਼ਬਰਦਸਤੀ ਵਾਹੁੰਦਾ ਆ ਰਿਹਾ ਹੈ, ਜਿਸ ਨੂੰ ਅਸੀਂ ਅਜਿਹਾ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਨੇ ਮੈਨੂੰ ਅਤੇ ਮੇਰੀ ਪਤਨੀ ਜਗੀਰ ਕੌਰ ਨੂੰ ਸੱਟਾਂ ਮਾਰ ਕੇ ਜ਼ਖਮੀ ਕਰ ਦਿੱਤਾ। ਇਹ ਵੀ ਪਤਾ ਲੱਗਾ ਹੈ ਕਿ ਉਕਤ ਦੋਵਾਂ ਧਿਰਾਂ ਨੇ ਥਾਣਾ ਕਿਲਾ ਲਾਲ ਸਿੰਘ ਦੀ ਪੁਲਸ ਨੂੰ ਸੂਚਨਾ ਦੇ ਦਿੱਤੀ ਹੈ। ਖਬਰ ਲਿਖੇ ਜਾਣ ਤੱਕ ਪੁਲਸ ਕਾਰਵਾਈ ਜਾਰੀ ਸੀ।


author

rajwinder kaur

Content Editor

Related News