ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲਿਆਂ ਨੂੰ ਵੱਡੀ ਰਾਹਤ, ਪੰਜਾਬ ਸਰਕਾਰ ਨੇ ਸਟੈਂਪ ਡਿਊਟੀ ’ਤੇ ਦਿੱਤੀ ਛੋਟ

04/28/2023 6:35:48 PM

ਲੁਧਿਆਣਾ : ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ’ਤੇ ਵਸੂਲੀ ਜਾਂਦੀ ਸਟੈਂਪ ਡਿਊਟੀ ਅਤੇ ਫੀਸ ਵਿਚ 2.25 ਫੀਸਦੀ ਛੋਟ ਦੇਣ ਦੇ ਸਮੇਂ ਵਿਚ ਵਾਧਾ ਕਰਦੇ ਹੋਏ ਇਸ ਦੀ ਤਾਰੀਖ਼ 15 ਮਈ ਤੱਕ ਵਧਾ ਦਿੱਤੀ ਹੈ। ਇਸ ਬਾਰੇ ਫ਼ੈਸਲਾ ਸਥਾਨਕ ਸਰਕਟ ਹਾਊਸ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। 

ਇਹ ਵੀ ਪੜ੍ਹੋ : ਪੁੱਤ ਨੂੰ ਕੈਨੇਡਾ ਭੇਜਣ ਲਈ 7 ਬੈਂਡ ਵਾਲੀ ਕੁੜੀ ਨਾਲ ਕਰਵਾਇਆ ਵਿਆਹ, ਮਹੀਨੇ ’ਚ ਹੀ ਚੰਨ ਚਾੜ੍ਹ ਗਈ ਨੂੰਹ ਰਾਣੀ

ਇਹ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਵਡੇਰੇ ਜਨਤਕ ਹਿੱਤ ਵਿਚ ਮੰਤਰੀ ਮੰਡਲ ਨੇ 15 ਮਈ ਤੱਕ ਜ਼ਮੀਨ/ਜਾਇਦਾਦ ਦੀ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਲਈ ਸਟੈਂਪ ਡਿਊਟੀ ਤੇ ਫੀਸ ਵਿਚ 2.25 ਫੀਸਦੀ ਦੀ ਛੋਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਰਜਿਸਟਰੀ ਕਰਵਾਉਣ ਵਾਲਿਆਂ ਨੂੰ ਇਕ ਫੀਸਦੀ ਐਡੀਸ਼ਨਲ ਸਟੈਂਪ ਡਿਊਟੀ, ਇਕ ਫੀਸਦੀ ਪੀ. ਆਈ. ਡੀ. ਬੀ. ਫੀਸ ਅਤੇ 0.25 ਫੀਸਦੀ ਵਿਸ਼ੇਸ਼ ਫੀਸ ਤੋਂ ਛੋਟ ਹੋਵੇਗੀ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਇਹ ਸਕੀਮ ਸਭ ਤੋਂ ਪਹਿਲਾਂ 31 ਮਾਰਚ ਤੱਕ ਲਾਗੂ ਕੀਤੀ ਸੀ ਅਤੇ ਲੋਕਾਂ ਦਾ ਵੱਡਾ ਹੁੰਗਾਰਾ ਮਿਲਣ ਪਿੱਛੋਂ ਇਸ ਵਿਚ 30 ਅਪ੍ਰੈਲ ਤੱਕ ਵਾਧਾ ਕੀਤਾ ਗਿਆ ਸੀ ਅਤੇ ਹੁਣ ਇਹ ਤਾਰੀਖ਼ 15 ਮਈ ਤੱਕ ਵਧਾ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਫਿਰ ਵਰ੍ਹਣਗੇ ਬੱਦਲ, ਮੌਸਮ ਵਿਭਾਗ ਨੇ ਜਾਰੀ ਕੀਤਾ ਮੀਂਹ ਦਾ ਅਲਰਟ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News