ਜ਼ਮੀਨੀਂ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਚੱਲੀਆਂ ਗੋਲ਼ੀਆਂ
Wednesday, Dec 11, 2024 - 05:57 PM (IST)

ਲੁਧਿਆਣਾ (ਅਨਿਲ) : ਅੱਜ ਥਾਣਾ ਮੇਹਰਬਾਨ ਅਧੀਨ ਪੈਂਦੇ ਪਿੰਡ ਖਾਸੀ ਰੋਡ 'ਤੇ ਦੋ ਧਿਰਾਂ ਵਿਚਾਲੇ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਆਂ ਚੱਲ ਗਈਆਂ। ਇਸ ਗੋਲੀਬਾਰੀ ਦੌਰਾਨ ਦੋ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ ਵਿਚ ਜ਼ਖਮੀ ਹੋਏ ਇਕ ਵਿਅਕਤੀ ਨੂੰ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਜਦਕਿ ਇਕ ਵਿਅਕਤੀ ਨੂੰ ਡੀ. ਐੱਮ. ਸੀ. ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਦੋਵਾਂ ਜ਼ਖਮੀਆਂ ਦੀ ਹਾਲਤ ਗੰਭੀਰ ਹੈ। ਫਿਲਹਾਲ ਪੁਲਸ ਵਲੋਂ ਸਾਰੇ ਮਾਮਲੇ ਦੀ ਜਾਂਚ ਕੀਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ।