ਪੰਜਾਬ ''ਚ ਜ਼ਮੀਨੀ ਵਿਵਾਦ ਨੂੰ ਲੈ ਕੇ ਤਾਬੜ ਤੋੜ ਗੋਲੀਬਾਰੀ, ਇਕ ਦੀ ਮੌਤ
Tuesday, Jun 16, 2026 - 10:14 AM (IST)
ਅਜਨਾਲਾ/ਸੁਧਾਰ (ਬਾਠ) : ਅਜਨਾਲਾ ਦੇ ਨੇੜਲੇ ਪਿੰਡ ਖਤਰਾਏ ਕਲਾਂ ਵਿਚ ਮੰਗਲਵਾਰ ਸਵੇਰੇ ਕਰੀਬ 8 ਵਜੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਈ ਤਕਰਾਰ ਖੂਨੀ ਝੜਪ ਵਿਚ ਤਬਦੀਲ ਹੋ ਗਈ। ਇਸ ਦੌਰਾਨ ਚੱਲੀ ਗੋਲੀ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੂਜਾ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜਰਨੈਲ ਸਿੰਘ ਜੈਲੋ ਅਤੇ ਜਤਿੰਦਰਪਾਲ ਸਿੰਘ ਵਿਚਕਾਰ ਜ਼ਮੀਨ ਦੇ ਮਾਮਲੇ ਨੂੰ ਲੈ ਕੇ ਤਣਾਅ ਚੱਲ ਰਿਹਾ ਸੀ। ਮੰਗਲਵਾਰ ਸਵੇਰੇ ਦੋਵਾਂ ਧਿਰਾਂ ਵਿਚਕਾਰ ਹੋਈ ਤਕਰਾਰ ਦੌਰਾਨ ਗੱਲ ਇੰਨੀ ਵੱਧ ਗਈ ਕਿ ਗੋਲੀਬਾਰੀ ਹੋ ਗਈ। ਗੋਲੀ ਲੱਗਣ ਨਾਲ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਪੰਜ ਸਿੰਘ ਸਾਹਿਬਾਨ ਵੱਲੋਂ ਮੁੱਖ ਮੰਤਰੀ ਮਾਨ ਪੰਥ ਦੋਖੀ ਕਰਾਰ
ਇਸ ਘਟਨਾ ਵਿਚ ਦੂਜਾ ਵਿਅਕਤੀ ਵੀ ਜ਼ਖਮੀ ਹੋਇਆ ਹੈ, ਜਿਸ ਦਾ ਇਕ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਇਲਾਕੇ ਵਿਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਘਟਨਾ ਦੇ ਸਾਰੇ ਪੱਖਾਂ ਨੂੰ ਧਿਆਨ ਵਿਚ ਰੱਖ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਪਿੰਡ ਵਿਚ ਵਾਪਰੀ ਇਸ ਖੂਨੀ ਘਟਨਾ ਕਾਰਨ ਇਲਾਕੇ ਵਿਚ ਦਹਿਸ਼ਤ ਅਤੇ ਸੋਗ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ : ਰਿਟਾਇਰਡ ਸੂਬੇਦਾਰ ਦੇ ਦੋ ਜਵਾਨ ਪੁੱਤਾਂ ਦੀ ਇਕੱਠਿਆਂ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
