ਥਾਣੇ ’ਚ ਪੁਲਸ ਦੀ ਕੁੱਟਮਾਰ ਦਾ ਸ਼ਿਕਾਰ ਹੋਏ ਮਾਂ-ਪੁੱਤ, ਕੀਤੀ ਇਨਸਾਫ ਦੀ ਮੰਗ
Sunday, Nov 24, 2019 - 10:48 AM (IST)

ਸ੍ਰੀ ਮੁਕਤਸਰ ਸਾਹਿਬ (ਸੰਧਿਆ ਜਿੰਦਲ) - ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕੋਠੇ ਰਨ ਸਿੰਘ ਵਾਲਾ ਵਿਖੇ ਜ਼ਮੀਨੀ ਵਿਵਾਦ ਦੇ ਚਲੱਦਿਆ ਗਰੀਬ ਪਰਿਵਾਰ ਨਾਲ ਕੁੱਟਮਾਰ ਅਤੇ ਧੱਕੇਸ਼ਾਹੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ-ਮਾਂ ਪਿਓ ਨੇ ਦੱਸਿਆ ਕਿ ਉਨ੍ਹਾਂ ਦਾ ਆਪਣੇ ਗੁਆਂਢ ’ਚ ਰਹਿ ਰਹੇ ਲੋਕਾਂ ਨਾਲ ਕਾਫੀ ਸਮੇਂ ਤੋਂ ਜ਼ਮੀਨੀ ਵਿਵਾਦ ਚੱਲ ਰਿਹਾ ਹੈ। ਇਸ ਮਾਮਲੇ ਦੇ ਸਬੰਧ ’ਚ ਜਦੋਂ ਗਰੀਬ ਪਰਿਵਾਰ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਤਾਂ ਪੁਲਸ ਨੇ ਮਾਮਲਾ ਦਰਜ ਕਰਨ ਤੋਂ ਬਾਅਦ ਕੋਈ ਕਾਰਵਾਈ ਨਹੀਂ ਕੀਤੀ। ਉਸ ਦੇ ਉਲਟ ਜਦੋਂ ਦੂਜੀ ਧਿਰ ਦੇ ਵਿਅਕਤੀਆਂ ਨੇ ਸ਼ਿਕਾਇਤ ਦਰਜ ਕਰਵਾਈ ਤਾਂ ਪੁਲਸ ਨੇ ਘਰ ਆ ਕੇ ਅਤੇ ਫਿਰ ਥਾਣੇ ਲਿਜਾ ਕੇ ਉਕਤ ਲੋਕਾਂ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ। ਕੁੱਟਮਾਰ ਕਾਰਨ ਉਨ੍ਹਾਂ ਦੀ ਹਾਲਤ ਇਨ੍ਹੀਂ ਖਰਾਬ ਹੋ ਗਈ ਕਿ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਉਣਾ ਪਿਆ।