ਜ਼ਮੀਨੀ ਝਗੜੇ ਨੂੰ ਲੈ ਕੇ ਮੁੰਡੇ ਨੂੰ ਅਗਵਾ ਕਰਨ ਦੀ ਕੋਸ਼ਿਸ਼
Friday, Jan 03, 2020 - 11:34 AM (IST)

ਤਰਨਤਾਰਨ (ਵਿਜੇ) : ਤਰਨਤਾਰਨ ਦੇ ਪਿੰਡ ਮਸਤਗੜ੍ਹ ਵਿਖੇ ਜ਼ਮੀਨੀ ਝਗੜੇ 'ਚ ਮੁੰਡੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪੀੜਤ ਧਿਰ ਦੇ ਬਾਰਾ ਸਿੰਘ ਨੇ ਗੁਆਂਢੀਆਂ 'ਤੇ ਦੋਸ਼ ਲਾਉਂਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੇ 2 ਸਾਲ ਪਹਿਲਾਂ ਚਰਨ ਸਿੰਘ ਤੋਂ ਕੁਝ ਜ਼ਮੀਨ ਖਰੀਦੀ ਸੀ, ਜਿਸ ਦੀ ਰਜਿਸਟਰੀ ਅਤੇ ਇੰਤਕਾਲ ਉਨ੍ਹਾਂ ਦੇ ਨਾਂ 'ਤੇ ਹੈ।
ਹੁਣ ਜਦੋਂ ਉਹ ਜ਼ਮੀਨ ਦੀ ਚਾਰਦੀਵਾਰੀ ਕਰਨ ਲੱਗੇ ਤਾਂ ਗੁਆਂਢੀ ਪਰਗਟ ਸਿੰਘ ਨੇ ਨਾ ਸਿਰਫ ਉਨ੍ਹਾਂ ਨੂੰ ਰੋਕਿਆ, ਸਗੋਂ ਉਨ੍ਹਾਂ ਦੇ ਪੁੱਤਰ ਨੂੰ ਵੀ ਅਗਵਾ ਕਰ ਲਿਆ। ਇਸ ਦਾ ਪਤਾ ਲੱਗਣ 'ਤੇ ਜਦੋਂ ਉਨ੍ਹਾਂ ਨੇ ਪੁਲਸ ਨੂੰ ਸ਼ਿਕਾਇਤ ਕੀਤੀ ਤਾਂ ਦੋਸ਼ੀਆਂ ਨੇ ਉਨ੍ਹਾਂ ਦੇ ਬੇਟੇ ਨੂੰ ਛੱਡ ਦਿੱਤਾ। ਪਰਿਵਾਰ ਨੇ ਪੁਲਸ 'ਤੇ ਵੀ ਕਾਰਵਾਈ ਨਾ ਕਰਨ ਦੇ ਦੋਸ਼ ਲਾਏ ਹਨ। ਦੂਜੇ ਪਾਸੇ ਪੁਲਸ ਦਾ ਕਹਿਣਾ ਹੈ ਕਿ ਪਰਿਵਾਰ ਨੇ ਲੜਕੇ ਦੇ ਲਾਪਤਾ ਹੋਣ ਦੀ ਸ਼ਿਕਾਇਤ ਜ਼ਰੂਰ ਦਰਜ ਕਰਵਾਈ ਸੀ ਪਰ ਕੁਝ ਹੀ ਸਮੇਂ ਬਾਅਦ ਲੜਕਾ ਮਿਲ ਗਿਆ ਸੀ। ਬਾਕੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਕ ਪਾਸੇ ਜਿੱਥੇ ਪੁਲਸ ਵਲੋਂ ਕਾਰਵਾਈ ਕੀਤੇ ਜਾਣ ਦੀ ਗੱਲ ਕਹੀ ਹੈ, ਉੱਥੇ ਹੀ ਦੂਜੇ ਪਾਸੇ ਪਰਿਵਾਰ ਨੇ ਇਨਸਾਫ ਦੀ ਗੁਹਾਰ ਲਾਈ ਹੈ।