ਖੂਨ ਬਣਿਆ ਪਾਣੀ, ਜ਼ਮੀਨੀ ਵਿਵਾਦ ਦੇ ਚਲਦਿਆਂ ਪਿਉ ਨੇ ਕੀਤਾ ਪੁੱਤ ਦਾ ਕਤਲ

11/06/2017 7:40:39 PM

ਅੰਮ੍ਰਿਤਸਰ (ਸੁਮਿਤ ਖੰਨਾ) - ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਪਿੰਡ ਅਬਦਾਲ 'ਚ ਇਕ ਸਾਬਕਾ ਫੌਜੀ ਵੱਲੋਂ ਆਪਣੇ ਇਕਲੌਤੇ ਪੁੱਤਰ ਦਾ ਗੋਲੀ ਮਾਰ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 
ਪ੍ਰਾਪਤ ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਦੇ ਫੌਜ 'ਚੋਂ ਰਿਟਾਇਰ ਹੋਣ ਤੋਂ ਬਾਅਦ ਇਲਾਕੇ 'ਚ ਇਕ ਬੈਂਕ 'ਚ ਗਾਰਡ ਦੀ ਨੌਕਰੀ ਕਰਦਾ ਸੀ ਤੇ ਉਸ ਦਾ ਲੜਕਾ ਸਤਨਾਮ ਸਿੰਘ ਅੰਮ੍ਰਿਤਸਰ ਸਿਟੀ ਪੁਲਸ ਅੰਦਰ ਬਲਾਹ ਚੌਂਕੀ 'ਚ ਪੁਲਸ ਕਰਮਚਾਰੀ ਦੇ ਤੌਰ 'ਤੇ ਤਾਇਨਾਤ ਸੀ ਤੇ ਪਿਛਲੇ ਕੁਝ ਸਮੇਂ ਤੋਂ ਸੁਖਦੇਵ ਸਿੰਘ ਦਾ ਆਪਣੇ ਲੜਕੇ ਨਾਲ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ, ਇਸ ਦੇ ਚੱਲਦਿਆ ਕੱਲ ਜਦੋਂ ਪੁਲਸ ਕਰਮਚਾਰੀ ਸਤਨਾਮ ਸਿੰਘ ਆਪਣੇ ਘਰ ਵਾਪਸ ਆਇਆ ਤਾਂ ਉਸ ਦੀ ਫਿਰ ਤੋਂ ਆਪਣੇ ਪਿਤਾ ਨਾਲ ਤੂੰ ਤੂੰ, ਮੈਂ ਮੈਂ ਹੋ ਗਈ, ਜਿਸ ਤੋਂ ਬਾਅਦ ਗੁੱਸੇ ਆ ਕੇ ਉਸ ਦੇ ਪਿਤਾ ਨੇ ਉਸ ਨਾਲ ਕੁੱਟਮਾਰ ਕੀਤੀ ਤੇ ਉਸ ਦੇ ਸਿਰ 'ਚ ਗੋਲੀ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੌਕੇ 'ਤੇ ਪਹੁੰਚੀ ਪੁਲਸ ਨੇ ਘਰ ਵਾਲਿਆਂ ਦੇ ਬਿਆਨਾਂ ਦੇ ਆਧਾਰ 'ਤੇ ਆਪਣੇ ਹੀ ਲੜਕੇ ਦਾ ਕਤਲ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕਰ ਲਿਆ ਗਿਆ। 


Related News