ਜ਼ਮੀਨੀ ਝਗੜੇ ’ਚ ਟੈਂਟ ਹਾਊਸ ਦੇ ਮਾਲਕ ਨੇ ਭਰਾ ਦੇ ਸਾਹਮਣੇ ਖੁਦ ਨੂੰ ਲਾਈ ਅੱਗ, ਮੌਤ ਦੀ ਸਾਰੀ ਘਟਨਾ CCTV ’ਚ ਕੈਦ
Sunday, Sep 19, 2021 - 09:06 AM (IST)
ਜਲੰਧਰ (ਸੁਧੀਰ) - ਸਥਾਨਕ ਟਾਂਡਾ ਰੋਡ ਨੇੜੇ ਪੈਂਦੇ ਵਿਕਰਮਪੁਰਾ ਇਲਾਕੇ ਵਿੱਚ ਉਸ ਸਮੇਂ ਅਫਰਾ-ਤਫਰੀ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਪ੍ਰਾਪਰਟੀ ਝਗੜੇ ਵਿੱਚ ਇਕ ਟੈਂਟ ਹਾਊਸ ਦੇ ਮਾਲਕ ਨੇ ਘਰ ਦੇ ਬਾਹਰ ਮੁਹੱਲੇ ਵਿੱਚ ਆਪਣੇ ਭਰਾ ਦੇ ਸਾਹਮਣੇ ਹੀ ਖੁਦ ’ਤੇ ਮਿੱਟੀ ਦਾ ਤੇਲ ਪਾ ਕੇ ਅੱਗ ਲਾ ਲਈ। ਅੱਗ ਕਾਰਨ ਨੌਜਵਾਨ ਦੀਆਂ ਪੂਰੇ ਮੁਹੱਲੇ ਵਿੱਚ ਚੀਕਾਂ ਸੁਣਨ ਨੂੰ ਮਿਲੀਆਂ। ਘਟਨਾ ਤੋਂ ਬਾਅਦ ਭਰਾ ਅਤੇ ਹੋਰ ਲੋਕਾਂ ਨੇ ਪਾਣੀ ਦੀਆਂ ਬਾਲਟੀਆਂ ਪਾ ਕੇ ਕਿਸੇ ਤਰ੍ਹਾਂ ਅੱਗ ਬੁਝਾਈ। ਇਸ ਤੋਂ ਬਾਅਦ ਗੰਭੀਰ ਹਾਲਤ ਵਿੱਚ ਲੋਕਾਂ ਨੇ ਮੁਕੇਸ਼ ਕੁਮਾਰ ਨਿਵਾਸੀ ਵਿਕਰਮਪੁਰਾ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਭਰਤੀ ਕਰਾਇਆ, ਜਿਥੇ ਕੁਝ ਦੇਰ ਬਾਅਦ ਉਸ ਦੀ ਮੌਤ ਹੋ ਗਈ।
ਪੜ੍ਹੋ ਇਹ ਵੀ ਖ਼ਬਰ - ਕੈਪਟਨ ਅਮਰਿੰਦਰ ਸਿੰਘ ਨੂੰ ਮਾਸਟਰ ਮੋਹਨ ਲਾਲ ਨੇ ਭਾਜਪਾ ’ਚ ਸ਼ਾਮਲ ਹੋਣ ਦਾ ਦਿੱਤਾ ਸੱਦਾ
ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਨੰਬਰ 3 ਦੇ ਇੰਚਾਰਜ ਮੁਕੇਸ਼ ਕੁਮਾਰ ਪੁਲਸ ਫੋਰਸ ਸਮੇਤ ਘਟਨਾ ਵਾਲੀ ਥਾਂ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਕੀਤੀ। ਉਨ੍ਹਾਂ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਥਾਣਾ ਇੰਚਾਰਜ ਮੁਕੇਸ਼ ਕੁਮਾਰ ਨੇ ਦੱਸਿਆ ਕਿ ਘਟਨਾ ਦੇ ਪਿੱਛੇ ਪ੍ਰਾਪਰਟੀ ਵਿਵਾਦ ਹੈ। ਉਨ੍ਹਾਂ ਦੱਸਿਆ ਕਿ ਪੁਲਸ ਜਾਂਚ ਵਿੱਚ ਪਤਾ ਲੱਗਾ ਹੈ ਕਿ ਮੁਕੇਸ਼ ਕੁਮਾਰ ਟੈਂਟ ਹਾਊਸ ਦਾ ਕੰਮ ਕਰਦਾ ਸੀ ਅਤੇ ਉਹ ਆਪਣੇ ਮਾਮੇ ਦੇ ਘਰ ਰਹਿੰਦਾ ਸੀ। ਲਗਭਗ 2 ਮਹੀਨੇ ਪਹਿਲਾਂ ਉਸਦੇ ਮਾਮੇ ਦੀ ਮੌਤ ਹੋ ਗਈ ਸੀ, ਜਿਸ ਕਾਰਨ ਉਸ ਘਰ ਵਿਚ ਰਹਿੰਦੀ ਉਸਦੀ ਮਾਸੀ ਅਤੇ ਚਾਚੇ ਦੀ ਧੀ (ਭੈਣ) ਉਸਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨ ਲੱਗੇ ਅਤੇ ਉਕਤ ਲੋਕਾਂ ਨੇ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ।
ਪੜ੍ਹੋ ਇਹ ਵੀ ਖ਼ਬਰ - ਅਸਤੀਫ਼ੇ ’ਤੇ ਮਜੀਠੀਆ ਦੀ ਟਿੱਪਣੀ, ਕਿਹਾ- ‘CM ਦਾ ਚਿਹਰਾ ਬਦਲਣ ’ਤੇ ਅਸਫਲਤਾ ਨੂੰ ਛੁਪਾਇਆ ਨਹੀਂ ਜਾ ਸਕਦੈ’
ਉਨ੍ਹਾਂ ਦੱਸਿਆ ਕਿ ਇਸ ਕਾਰਨ ਮੁਕੇਸ਼ ਆਪਣੇ ਭਰਾ ਦੇ ਘਰ ਜਾ ਕੇ ਰਹਿਣ ਲੱਗਾ। ਅੱਜ ਸਵੇਰੇ ਉਹ ਆਪਣੇ ਪੁਰਾਣੇ ਘਰ ਆਇਆ ਅਤੇ ਘਰ ਦੇ ਬਾਹਰ ਪਏ ਪੱਥਰ ਘਰ ਦੇ ਗੇਟ ’ਤੇ ਮਾਰਨ ਲੱਗਾ, ਜਿਸ ਤੋਂ ਬਾਅਦ ਘਰ ਵਾਲਿਆਂ ਨੇ ਉਸਦੇ ਭਰਾ ਨੂੰ ਸੂਚਨਾ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਉਸਦਾ ਭਰਾ ਵੀ ਮੌਕੇ ’ਤੇ ਪਹੁੰਚ ਗਿਆ। ਇੰਨੇ ਵਿਚ ਮੁਕੇਸ਼ ਨੇ ਮੁਹੱਲੇ ਵਿੱਚ ਖੜ੍ਹੇ ਹੋ ਕੇ ਖੁਦ ’ਤੇ ਮਿੱਟੀ ਦਾ ਤੇਲ ਛਿੜਕ ਕੇ ਅੱਗ ਲਾ ਲਈ। ਇਕੱਠੇ ਹੋਏ ਇਲਾਕਾ ਨਿਵਾਸੀਆਂ ਨੇ ਕਿਸੇ ਤਰ੍ਹਾਂ ਅੱਗ ਨੂੰ ਬੁਝਾਇਆ ਅਤੇ ਉਸ ਨੂੰ ਹਸਪਤਾਲ ਭਰਤੀ ਕਰਵਾਇਆ, ਜਿਥੇ ਕੁਝ ਦੇਰ ਬਾਅਦ ਉਸਦੀ ਮੌਤ ਹੋ ਗਈ।
ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ
ਪੁਲਸ ਨੇ ਦੱਸਿਆ ਕਿ ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ। ਪੁਲਸ ਨੇ ਸੀ. ਸੀ. ਟੀ. ਵੀ. ਫੁਟੇਜ ਵੀ ਕਬਜ਼ੇ ਵਿਚ ਲੈ ਲਈ ਹੈ । ਥਾਣਾ ਇੰਚਾਰਜ ਮੁਕੇਸ਼ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਮੁਕੇਸ਼ ਕੁਮਾਰ ਦੇ ਭਰਾ ਅਰੁਣ ਕੁਮਾਰ ਦੇ ਬਿਆਨਾਂ ’ਤੇ ਅਨੀਤਾ ਅਤੇ ਨਵਿਤਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਪੁਲਸ ਵੱਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ਦੇ ਮੁੰਡੇ ਨੇ ਪਾਕਿ ਦੀ ਕੁੜੀ ਨਾਲ ਲਈਆਂ ਲਾਵਾਂ, ਫੇਸਬੁੱਕ ’ਤੇ ਇੰਝ ਹੋਈ ਸੀ ਪਿਆਰ ਦੀ ਸ਼ੁਰੂਆਤ