ਗੁਰਦਾਸਪੁਰ ’ਚ ਵੱਡੀ ਵਾਰਦਾਤ, ਕਬਜ਼ਾ ਲੈਣ ਆਇਆਂ ਨੇ ਚਲਾਈਆਂ ਗੋਲ਼ੀਆਂ, ਚਾਰ ਦੀ ਮੌਤ

04/04/2022 6:29:38 PM

ਗੁਰਦਾਸਪੁਰ (ਵਿਨੋਦ) : ਜ਼ਿਲ੍ਹਾ ਗੁਰਦਾਸਪੁਰ ਵਿਚ ਭੈਣੀ ਮੀਆਂ ਖਾਂ ਪੁਲਸ ਸਟੇਸ਼ਨ ਅਧੀਨ ਪਿੰਡ ਫੁੱਲੜਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲ਼ੀਆਂ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮਿਲੀ ਜਾਣਕਾਰੀ ਅਨੁਸਾਰ ਦਸੂਹਾ ਵਾਸੀ ਗਾਰਡ ਨਿਰਮਲ ਸਿੰਘ ਅੱਜ ਪਿੰਡ ਫੁੱਲੜਾ ਵਿਖੇ ਇਕ ਜ਼ਮੀਨ ’ਤੇ ਕਬਜ਼ਾ ਕਰਨ ਲਈ ਵੱਡੀ ਗਿਣਤੀ ਵਿਚ ਆਪਣੇ ਸਾਥੀਆਂ ਨਾਲ ਪਹੁੰਚਿਆ ਸੀ।

ਇਹ ਵੀ ਪੜ੍ਹੋ : ਹੁਣ ਫਿਰੋਜ਼ਪੁਰ ’ਚ ਚੱਲ੍ਹੀਆਂ ਅੰਨ੍ਹੇਵਾਹ ਗੋਲ਼ੀਆਂ, ਸ਼ਰੇਆਮ ਮੌਤ ਦੇ ਘਾਟ ਉਤਾਰਿਆ ਨੌਜਵਾਨ

ਇਸ ਦੌਰਾਨ ਜਦ ਪਿੰਡ ਦੇ ਸਰਪੰਚ ਸੁਖਰਾਜ ਸਿੰਘ ਉਰਫ ਸੁੱਖਾ ਪੁੱਤਰ ਚਰਨ ਸਿੰਘ ਆਦਿ ਨੇ ਇਨ੍ਹਾਂ ਲੋਕਾਂ ਦਾ ਵਿਰੋਧ ਕੀਤਾ ਤਾਂ ਕਬਜ਼ਾ ਕਰਨ ਆਏ ਲੋਕਾਂ ਨੇ ਗੋਲ਼ੀਆਂ ਚਲਾ ਦਿੱਤੀ, ਇਸ ਦੌਰਾਨ ਦੋਵਾਂ ਧਿਰਾਂ ਵਲੋਂ ਫਾਇਰਿੰਗ ਕੀਤੀ ਗਈ, ਜਿਸ ਨਾਲ ਸੁਖਰਾਜ ਸਿੰਘ ਸਮੇਤ ਨਿਸ਼ਾਨ ਸਿੰਘ ਪੁੱਤਰ ਹੰਸਾ ਸਿੰਘ, ਜੈਮਲ ਸਿੰਘ ਪੁੱਤਰ ਤੇਜਾ ਸਿੰਘ ਅਤੇ ਉਮਿੰਦਰ ਸਿੰਘ ਦੀ ਗੋਲ਼ੀ ਲੱਗਣ ਨਾਲ ਮੌਤ ਹੋ ਗਈ। ਪੁਲਸ ਸੂਚਨਾ ਮਿਲਦੇ ਹੀ ਮੌਕੇ ’ਤੇ ਪਹੁੰਚ ਗਈ। ਇਸ ਦੌਰਾਨ ਗੋਲ਼ੀਆਂ ਲੱਗਣ ਕਾਰਣ ਜ਼ਖਮੀ ਹੋਏ ਵਿਅਕਤੀਆਂ ਨੂੰ ਹਰਚੋਵਾਲ ਦੇ ਹਸਪਤਾਲ ਲਿਆਂਦਾ ਗਿਆ ਪਰ ਡਾਕਟਰਾਂ ਨੇ ਸਾਰਿਆਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਮਰਨ ਵਾਲਿਆਂ ’ਚ ਇਕ ਮਜ਼ਦੂਰ ਹੈ, ਜੋ ਸੁਖਰਾਜ ਸਿੰਘ ਦੇ ਖੇਤਾਂ ਵਿਚ ਦਿਹਾੜੀ ਲਗਉਣ ਲਈ ਗਿਆ ਸੀ।

ਇਹ ਵੀ ਪੜ੍ਹੋ : ਸਕੂਲ ਜਾਂਦੀ ਨੂੰ ਮੁੰਡਾ ਕਰਦਾ ਸੀ ਤੰਗ, ਅੰਤ 16 ਸਾਲਾ ਕੁੜੀ ਨੇ ਚੁੱਕ ਲਿਆ ਖ਼ੌਫਨਾਕ ਕਦਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News