ਪਠਾਨਕੋਟ 'ਚ ਰਿਸ਼ਤੇ ਹੋਏ ਦਾਗਦਾਰ, ਜ਼ਮੀਨੀ ਵਿਵਾਦ ਦੇ ਚੱਲਦਿਆਂ ਦਿਓਰਾਂ ਨੇ ਲੁੱਟੀ ਭਾਬੀ ਦੀ ਪੱਤ

03/05/2022 6:08:09 PM

ਪਠਾਨਕੋਟ (ਧਰਮਿੰਦਰ ਠਾਕੁਰ)- ਪਰਿਵਾਰਾਂ ’ਚ ਜ਼ਮੀਨੀ ਵਿਵਾਦਾਂ ਨੂੰ ਲੈ ਕੇ ਲੜਾਈ-ਝਗੜਾ ਹੋਣ ਦੀਆਂ ਬਹੁਤ ਸਾਰੀਆਂ ਘਟਨਾਵਾਂ ਆਮ ਵੇਖਣ ਨੂੰ ਮਿਲ ਰਹੀਆਂ ਹਨ। ਜ਼ਮੀਨੀ ਵਿਵਾਦਾਂ ਨੂੰ ਲੈ ਕੇ ਕਿਸੇ ਦੀ ਇੱਜ਼ਤ ਨੂੰ ਤਾਰ-ਤਾਰ ਕਰਨਾ ਸ਼ਰਮਨਾਕ ਘਟਨਾ ਹੁੰਦੀ ਹੈ। ਜ਼ਿਲ੍ਹਾ ਪਠਾਨਕੋਟ ਦੇ ਪਿੰਡ ਕੋਹਲੀਆਂ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਜ਼ਮੀਨ ਨੂੰ ਲੈ ਕੇ ਚੱਲ ਰਹੇ ਵਿਵਾਦ ਕਾਰਨ ਰਿਸ਼ਤੇਦਾਰਾਂ ਨੇ ਆਪਣੀ ਹੀ ਭਰਜਾਈ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਸ ਨਾਲ ਜਬਰ-ਜ਼ਨਾਹ ਕੀਤਾ। 

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਵੱਡੀ ਵਾਰਦਾਤ: ਕਲਯੁਗੀ ਪਿਓ ਨੇ 5 ਮਹੀਨੇ ਦੀ ਧੀ ਨੂੰ ਜ਼ੋਰ ਨਾਲ ਜ਼ਮੀਨ 'ਤੇ ਸੁੱਟ ਕੇ ਕੀਤਾ ਕਤਲ

ਇਸ ਘਟਨਾ ਦੇ ਬਾਰੇ ਜਦੋਂ ਵਿਆਹੁਤਾ ਦੇ ਪਤੀ ਨੂੰ ਪਤਾ ਲੱਗਾ ਤਾਂ ਉਹ ਉਸ ਨੂੰ ਬਚਾਉਣ ਲਈ ਆਇਆ। ਮੌਕੇ ’ਤੇ ਮੌਜੂਦ ਮੁਲਜ਼ਮਾਂ ਨੇ ਉਸ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਇਸ ਸਬੰਧ ’ਚ ਜਦੋਂ ਪੀੜਤ ਨਾਲ ਗੱਲਬਾਤ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਉਨ੍ਹਾਂ ਦਾ ਆਪਣੇ ਰਿਸ਼ਤੇਦਾਰਾਂ (ਚਾਚਾ-ਤਾਇਆ) ਨਾਲ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ, ਜਿਸ ਦੀ ਰਜ਼ਿੰਸ਼ ਨੂੰ ਲੈ ਕੇ ਉਨ੍ਹਾਂ ਨੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਦੇ ਹਸਪਤਾਲ ’ਚ ਕੁੱਤਿਆਂ ਅਤੇ ਚੂਹਿਆਂ ਵਲੋਂ ਨੋਚੀ ਅੱਧ-ਕੱਟੀ ਲਾਸ਼ ਬਰਾਮਦ, ਫੈਲੀ ਸਨਸਨੀ

ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਇਸ ਮਾਮਲੇ ਦੇ ਸਬੰਧ ’ਚ ਸ਼ਿਕਾਇਤ ਮਿਲੀ ਹੈ। ਉਹ ਇਸ ਮਾਮਲੇ ਦੀ ਪੂਰੀ ਤਰ੍ਹਾਂ ਜਾਂਚ ਕਰ ਰਹੇ ਹਨ, ਜਿਸ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਵੱਡੀ ਰਾਹਤ: ਰਾਜਾਸਾਂਸੀ ਏਅਰਪੋਰਟ ਤੋਂ 27 ਮਾਰਚ ਨੂੰ ਸ਼ੁਰੂ ਹੋਣਗੀਆਂ ਬਰਮਿੰਘਮ ਤੇ ਲੰਡਨ ਦੀਆਂ ਸਿੱਧੀਆਂ ਉਡਾਣਾਂ


rajwinder kaur

Content Editor

Related News