ਪੰਜਾਬ ''ਚ ਜ਼ਮੀਨਾਂ ਦੇ ਰੇਟ ਹੋਣਗੇ ਦੁੱਗਣੇ! ਪੜ੍ਹੋ ਕੀ ਹੈ ਪੂਰੀ ਖ਼ਬਰ

Friday, Jan 03, 2025 - 12:58 PM (IST)

ਪੰਜਾਬ ''ਚ ਜ਼ਮੀਨਾਂ ਦੇ ਰੇਟ ਹੋਣਗੇ ਦੁੱਗਣੇ! ਪੜ੍ਹੋ ਕੀ ਹੈ ਪੂਰੀ ਖ਼ਬਰ

ਚੰਡੀਗੜ੍ਹ : ਪੰਜਾਬ ਦੇ ਕਈ ਇਲਾਕਿਆਂ 'ਚ ਜ਼ਮੀਨਾਂ ਦੇ ਰੇਟ ਦੁੱਗਣੇ ਹੋ ਸਕਦੇ ਹਨ। ਦਰਅਸਲ ਭਾਰਤੀ ਕੌਮੀ ਰਾਜਮਾਰਗ ਅਥਾਰਟੀ (ਐੱਨ. ਐੱਚ. ਏ. ਆਈ.) ਨੂੰ ਪੰਜਾਬ 'ਚ ਅਜੇ 15 ਹਾਈਵੇਅ ਪ੍ਰਾਜੈਕਟਾਂ ਲਈ 103 ਕਿਲੋਮੀਟਰ ਹੋਰ ਜ਼ਮੀਨ ਦੀ ਲੋੜ ਹੈ। ਜਾਣਕਾਰੀ ਮੁਤਾਬਕ ਪੰਜਾਬ 'ਚ 1344 ਕਿਲੋਮੀਟਰ ਦੀ ਕੁੱਲ ਲੰਬਾਈ ਵਾਲੇ 37 ਪ੍ਰਾਜੈਕਟਾਂ 'ਤੇ ਕੰਮ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਠੰਡ ਦੌਰਾਨ ਵੱਡੇ ਖ਼ਤਰੇ ਦੀ ਘੰਟੀ! ਬੇਹੱਦ ਸਾਵਧਾਨ ਰਹਿਣ ਦੀ ਲੋੜ

ਅਥਾਰਟੀ ਨੂੰ ਜਿਨ੍ਹਾਂ ਸੜਕੀ ਪ੍ਰਾਜੈਕਟਾਂ ਲਈ ਜ਼ਮੀਨ ਦੀ ਲੋੜ ਹੈ, ਉਨ੍ਹਾਂ 'ਚ ਦਿੱਲੀ-ਅੰਮ੍ਰਿਤਸਰ-ਕਟੜਾ ਐੱਕਸਪ੍ਰੈੱਸ ਵੇਅ, ਬਿਆਸ-ਡੇਰਾ ਬਾਬਾ ਨਾਨਕ, ਅੰਮ੍ਰਿਤਸਰ, ਅਬੋਹਰ-ਫਾਜ਼ਿਲਕਾ, ਅੰਮ੍ਰਿਤਸਰ ਬਾਈਪਾਸ, ਮੋਗਾ-ਬਾਜਾਖਾਨਾ, ਅੰਮ੍ਰਿਤਸਰ-ਬਠਿੰਡਾ, ਦੱਖਣੀ ਲੁਧਿਆਣਾ ਬਾਈਪਾਸ, ਲੁਧਿਆਣਾ-ਬਠਿੰਡਾ, ਲੁਧਿਆਣਾ-ਰੋਪੜ ਮਾਰਗ ਸ਼ਾਮਲ ਹਨ।

ਇਹ ਵੀ ਪੜ੍ਹੋ : ਪੰਜਾਬ 'ਚ 4 ਤੋਂ 6 ਜਨਵਰੀ ਨੂੰ ਲੈ ਕੇ ਹੋ ਗਈ ਭਵਿੱਖਬਾਣੀ, ਇਨ੍ਹਾਂ ਇਲਾਕਿਆਂ ਲਈ ਚਿਤਾਵਨੀ

ਇਨ੍ਹਾਂ ਪ੍ਰਾਜੈਕਟਾਂ ਦੇ ਪੂਰੇ ਹੋਣ ਤੋਂ ਬਾਅਦ ਜਿੱਥੇ ਇੱਥੋਂ ਦੀ ਜ਼ਮੀਨ ਦੇ ਭਾਅ ਦੁੱਗਣੇ ਹੋ ਸਕਦੇ ਹਨ, ਉੱਥੇ ਹੀ ਪੰਜਾਬ ਸਿੱਧਾ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨਾਲ ਜੁੜ ਜਾਵੇਗਾ। ਦਿੱਲੀ-ਕਟੜਾ ਐਕਸਪ੍ਰੈੱਸ ਵੇਅ ਤੱਕ ਕੁਨੈਕਟੀਵਿਟੀ ਜੰਮੂ-ਕਸ਼ਮੀਰ ਅਤੇ ਪੰਜਾਬ ਤੋਂ ਆਉਣ ਵਾਲੇ ਵਾਹਨਾਂ ਨੂੰ ਵੱਡੀ ਸਹੂਲਤ ਮੁਹੱਈਆ ਕਰੇਗੀ। ਲੋਕ ਸਿੱਧਾ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਪਹੁੰਚ ਜਾਣਗੇ। ਇਸ ਦੇ ਨਾਲ ਹੀ ਇਨ੍ਹਾਂ ਪ੍ਰਾਜੈਕਟ ਦੇ ਪੂਰਾ ਹੋਣ ਤੋਂ ਬਾਅਦ ਟ੍ਰੈਫਿਕ ਜਾਮ ਤੋਂ ਵੀ ਲੋਕਾਂ ਨੂੰ ਰਾਹਤ ਮਿਲੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

 


author

Babita

Content Editor

Related News