ਮਕਾਨ ਮਾਲਕ ਨੌਕਰਾਂ ਦੇ ਵੇਰਵੇ ਪੁਲਸ ਥਾਣਿਆਂ ''ਚ ਦਰਜ ਕਰਵਾਉਣ : ਡੀ. ਸੀ.

03/24/2018 5:08:21 AM

ਕਪੂਰਥਲਾ, (ਗੁਰਵਿੰਦਰ ਕੌਰ, ਜ. ਬ.)- ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਕਾਨ ਮਾਲਕਾਂ ਜਾਂ ਮਕਾਨਾਂ 'ਚ ਰਹਿੰਦੇ ਕਿਰਾਏਦਾਰਾਂ ਨੂੰ ਹੁਕਮ ਜਾਰੀ ਕਰਦਿਆਂ ਕਿਹਾ ਕਿ ਉਹ ਆਪਣੇ ਘਰਾਂ 'ਚ ਪੂਰਨ ਤੌਰ 'ਤੇ ਜਾਂ ਅੰਸ਼ਿਕ ਤੌਰ 'ਤੇ ਕੰਮ ਕਰਦੇ ਨੌਕਰਾਂ, ਨੌਕਰਾਣੀਆਂ, ਘਰੇਲੂ ਨੌਕਰਾਂ ਆਦਿ ਦੀ ਪੂਰੀ ਜਾਣਕਾਰੀ ਲਈ ਆਧਾਰ ਕਾਰਡ, ਵੋਟਰ ਕਾਰਡ, ਡਰਾਈਵਿੰਗ ਲਾਇਸੰਸ ਜਾਂ ਕਿਸੇ ਸਰਕਾਰੀ, ਅਰਧ ਸਰਕਾਰੀ ਸੰਸਥਾ, ਸਰਕਾਰ ਵੱਲੋਂ ਮਨਜ਼ੂਰਸ਼ੁਦਾ ਅਦਾਰੇ ਵੱਲੋਂ ਜਾਰੀ ਪਛਾਣ ਪੱਤਰ, ਜਿਸ 'ਚ ਉਸ ਵਿਅਕਤੀ ਦਾ ਨਾਂ, ਪੱਕਾ ਪਤਾ, ਫੋਟੋ ਆਦਿ ਹੋਵੇ, ਲੈ ਕੇ ਉਸ ਦੀ ਆਪਣੇ ਨਜ਼ਦੀਕੀ ਪੁਲਸ ਥਾਣੇ, ਚੌਕੀ 'ਚ ਦਰਜ ਕਰਵਾਉਣ। ਪਾਬੰਦੀ ਦੇ ਇਹ ਹੁਕਮ 19 ਮਈ 2018 ਤਕ ਲਾਗੂ ਰਹਿਣਗੇ।