ਵੱਡੀ ਖ਼ਬਰ: ਪਠਾਨਕੋਟ 'ਚ ਲੈਂਡਸਲਾਈਡ

Thursday, Sep 04, 2025 - 06:08 PM (IST)

ਵੱਡੀ ਖ਼ਬਰ: ਪਠਾਨਕੋਟ 'ਚ ਲੈਂਡਸਲਾਈਡ

ਪਠਾਨਕੋਟ (ਧਰਮਿੰਦਰ)- ਪਠਾਨਕੋਟ ਨਾਲ ਲੱਗਦੇ ਪੰਜਾਬ-ਹਿਮਾਚਲ ਬਾਰਡਰ ’ਤੇ ਪੈਂਦੇ ਹਿਮਾਚਲ ਦੇ ਪਿੰਡ ਢਾਂਗੂ ਪੀਰ ’ਚ ਅੱਜ ਉਸ ਵੇਲੇ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਜਦੋਂ ਪਹਾੜੀ ’ਤੇ ਅਚਾਨਕ ਲੈਂਡਸਲਾਈਡਿੰਗ ਹੋਣੀ ਸ਼ੁਰੂ ਹੋ ਗਈ। ਭਾਰੀ ਮਲਵਾ ਇੱਕ ਪਾਸੇ ਇਕ ਘਰ ’ਤੇ ਡਿਗਿਆ ਜਿਸ ਕਾਰਨ ਘਰ ਪੂਰੀ ਤਰ੍ਹਾਂ ਤਬਾਹ ਹੋ ਗਿਆ, ਜਦਕਿ ਦੂਜੇ ਪਾਸੇ ਡਿੱਗਿਆ ਮਲਵਾ ਸਿੱਧਾ ਚੱਕੀ ਦਰਿਆ 'ਚ ਜਾ ਵੱਜਾ। ਖੁਸ਼ਕਿਸਮਤੀ ਨਾਲ ਇਸ ਹਾਦਸੇ ’ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਇੱਕ ਪਰਿਵਾਰ ਦਾ ਸੁਪਨਿਆਂ ਦਾ ਘਰ ਇਸ ਬਰਸਾਤ ਦੌਰਾਨ ਲੈਂਡਸਲਾਈਡਿੰਗ ਦੀ ਭੇਟ ਚੜ੍ਹ ਗਿਆ।

ਇਹ ਵੀ ਪੜ੍ਹੋ-ਪੰਜਾਬ ਵਿਚ ਰੱਦ ਹੋ ਗਈਆਂ ਛੁੱਟੀਆਂ, ਸਖ਼ਤ ਹੁਕਮ ਹੋਏ ਜਾਰੀ

ਇਸ ਬਾਰੇ ਗੱਲ ਕਰਦਿਆਂ ਸਥਾਨਕ ਲੋਕਾਂ ਅਤੇ ਪੀੜਤ ਪਰਿਵਾਰ ਨੇ ਦੱਸਿਆ ਕਿ ਸਵੇਰੇ ਹੋਈ ਇਸ ਲੈਂਡਸਲਾਈਡਿੰਗ ਕਾਰਨ ਉਹਨਾਂ ਦਾ ਘਰ ਪੂਰੀ ਤਰ੍ਹਾਂ ਖ਼ਰਾਬ ਹੋ ਗਿਆ ਹੈ। ਉਨ੍ਹਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਹਨਾਂ ਦੀ ਸਹਾਇਤਾ ਕੀਤੀ ਜਾਵੇ ਤਾਂ ਜੋ ਉਹ ਮੁੜ ਆਪਣਾ ਘਰ ਬਣਾ ਸਕਣ।

ਇਹ ਵੀ ਪੜ੍ਹੋ-ਵੱਡੀ ਵਾਰਦਾਤ: ਵਿਅਕਤੀ ਦਾ ਘਰ ਦੇ ਬਾਹਰ ਗੋਲੀਆਂ ਮਾਰ ਕੇ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News