ਹੁਣ ਗੁਰੂ ਘਰਾਂ ''ਚ ਇਸ ਵਿਧੀ ਰਾਹੀਂ ਤਿਆਰ ਕੀਤੇ ਜਾਣਗੇ ''ਲੰਗਰ'', ਹੋਣਗੇ ਵੱਡੇ ਫ਼ਾਇਦੇ

Tuesday, Jan 19, 2021 - 09:33 AM (IST)

ਹੁਣ ਗੁਰੂ ਘਰਾਂ ''ਚ ਇਸ ਵਿਧੀ ਰਾਹੀਂ ਤਿਆਰ ਕੀਤੇ ਜਾਣਗੇ ''ਲੰਗਰ'', ਹੋਣਗੇ ਵੱਡੇ ਫ਼ਾਇਦੇ

ਅੰਮ੍ਰਿਤਸਰ (ਦੀਪਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਲੰਗਰ ਤਿਆਰ ਕਰਨ ਲਈ ਜਲਦ ਹੀ ਭਾਫ਼ ਵਿਧੀ ਦੀ ਵਰਤੋਂ ਕੀਤੀ ਜਾਵੇਗੀ। ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਾੜਾ ਸਾਹਿਬ ਸੰਪਰਦਾ ਦਾ ਸਹਿਯੋਗ ਲਿਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੀ ਬੀਤੇ ਦਿਨੀਂ ਅੰਤਰਿੰਗ ਕਮੇਟੀ ਦੀ ਇਕੱਤਰਤਾ 'ਚ ਇਸ ਬਾਰੇ ਫ਼ੈਸਲਾ ਕੀਤਾ ਗਿਆ ਸੀ ਅਤੇ ਹੁਣ ਇਸ ਨੂੰ ਲਾਗੂ ਕਰਨ ਲਈ ਕਾਰਵਾਈ ਆਰੰਭੀ ਗਈ ਹੈ।

ਇਹ ਵੀ ਪੜ੍ਹੋ : ਧਾਰਮਿਕ ਸਥਾਨ ਦੇ ਸੇਵਾਦਾਰਾਂ ਦਾ ਘਟੀਆ ਕਾਰਾ, ਡੰਡਿਆਂ ਨਾਲ ਕੁੱਟ-ਕੁੱਟ ਮਾਰਿਆ ਕੁੱਤਾ

ਇਸ ਸਬੰਧ 'ਚ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਨਾਲ ਇਕੱਤਰਤਾ ਕਰਕੇ ਵਿਚਾਰ-ਵਟਾਂਦਰਾਂ ਕੀਤਾ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਮੁੱਢਲੇ ਤੌਰ ’ਤੇ ਲੰਗਰ ਲਈ ਭਾਫ਼ ਵਿਧੀ ਦੀ ਵਰਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਤੋਂ ਕੀਤੀ ਜਾਵੇਗੀ। ਇਸ ਮਗਰੋਂ ਹੋਰਨਾਂ ਗੁਰਦੁਆਰਾ ਸਾਹਿਬਾਨਾਂ 'ਚ ਵੀ ਇਸ ਨੂੰ ਲਾਗੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪਟਿਆਲਾ 'ਚ ਦਰਦਨਾਕ ਹਾਦਸੇ ਨੇ ਲਈ 3 ਨੌਜਵਾਨਾਂ ਦੀ ਜਾਨ, ਘਟਨਾ ਮਗਰੋਂ ਮੋਟਰਸਾਈਕਲ ਨੂੰ ਲੱਗੀ ਅੱਗ

ਉਨ੍ਹਾਂ ਕਿਹਾ ਕਿ ਭਾਫ਼ ਰਾਹੀਂ ਲੰਗਰ ਤਿਆਰ ਕਰਨ ਨਾਲ ਬਾਲਣ ਦੀ ਬੱਚਤ ਹੋਵੇਗੀ ਤੇ ਪ੍ਰਦੂਸ਼ਣ ਵੀ ਘਟੇਗਾ। ਇਸੇ ਦੌਰਾਨ ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਨੇ ਦੱਸਿਆ ਕਿ ਭਾਫ਼ ਵਿਧੀ ਨਾਲ ਲੰਗਰ ਤਿਆਰ ਕਰਨ ਨਾਲ ਸਵਾਦ ਅਤੇ ਪੌਸ਼ਟਿਕਤਾ ਬਰਕਰਾਰ ਰਹਿੰਦੀ ਹੈ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ NIA ਵੱਲੋਂ ਨੋਟਿਸ ਭੇਜੇ ਜਾਣ 'ਤੇ ਭੜਕੇ 'ਭਗਵੰਤ ਮਾਨ', ਦਿੱਤਾ ਇਹ ਵੱਡਾ ਬਿਆਨ

ਉਨ੍ਹਾਂ ਦੱਸਿਆ ਕਿ ਰਾੜਾ ਸਾਹਿਬ ਵਿਖੇ ਲੰਗਰ ਤਿਆਰ ਕਰਨ ਲਈ ਪਿਛਲੇ 10 ਸਾਲਾਂ ਤੋਂ ਇਹ ਵਿਧੀ ਅਪਣਾਈ ਜਾ ਰਹੀ ਹੈ। ਇਸ ਮੌਕੇ ਅੰਤਰਿੰਗ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਮੈਨੇਜਰ ਮੁਖਤਾਰ ਸਿੰਘ, ਓ. ਐੱਸ. ਡੀ. ਡਾ. ਅਮਰੀਕ ਸਿੰਘ ਲਤੀਫ਼ਪੁਰ, ਡਾ. ਸੁਖਬੀਰ ਸਿੰਘ, ਮਲਕੀਤ ਸਿੰਘ ਬਹਿੜਵਾਲ ਵੀ ਮੌਜੂਦ ਸਨ।
ਨੋਟ : ਗੁਰੂ ਘਰਾਂ 'ਚ ਭਾਫ਼ ਵਿਧੀ ਰਾਹੀਂ ਲੰਗਰ ਤਿਆਰ ਕਰਨ ਸਬੰਧੀ ਦਿਓ ਰਾਏ
 


author

Babita

Content Editor

Related News