ਤਰਨਤਾਰਨ ''ਚ ਮਜ਼ਦੂਰਾਂ ''ਤੇ ਡਿੱਗਿਆ ਲੈਂਟਰ, ਪੈ ਗਿਆ ਚੀਕ-ਚਿਹਾੜਾ
Monday, Jan 19, 2026 - 05:37 PM (IST)
ਤਰਨਤਾਰਨ (ਮਨਦੀਪ)- ਵਿਧਾਨ ਸਭਾ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਭੱਗੂਪੁਰ ਵਿੱਚ ਅੱਜ ਇਕ ਦਰਦਨਾਕ ਹਾਦਸਾ ਵਾਪਰ ਗਿਆ, ਜਿੱਥੇ ਘਰ ਦਾ ਲੈਂਟਰ ਪਾਉਂਦੇ ਸਮੇਂ ਅਚਾਨਕ ਗਾਡਰ ਖਿਸਕਣ ਕਾਰਨ ਲੈਂਟਰ ਡਿੱਗ ਪਿਆ। ਇਸ ਹਾਦਸੇ ਦੌਰਾਨ ਲੈਂਟਰ ਹੇਠਾਂ ਤਿੰਨ ਮਜ਼ਦੂਰ ਆ ਗਏ, ਜਿਸ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ 22 ਤੇ 23 ਤਰੀਖ਼ ਨੂੰ ਝੱਖੜ-ਤੂਫ਼ਾਨ ਤੇ ਮੀਂਹ ਦੀ ਚਿਤਾਵਨੀ, ਵਿਭਾਗ ਦੀ ਵੱਡੀ ਜਾਣਕਾਰੀ
ਮਿਲੀ ਜਾਣਕਾਰੀ ਮੁਤਾਬਕ ਗਰੀਬ ਪਰਿਵਾਰ ਵੱਲੋਂ ਘਰ ਦਾ ਲੈਂਟਰ ਪਾਇਆ ਜਾ ਰਿਹਾ ਸੀ। ਲੈਂਟਰ ਪਾਉਣ ਦੌਰਾਨ ਮਜ਼ਦੂਰ ਕੰਮ ਕਰ ਰਹੇ ਸਨ ਕਿ ਅਚਾਨਕ ਗਾਡਰ ਦਾ ਸੰਤੁਲਨ ਵਿਗੜ ਗਿਆ ਅਤੇ ਪੂਰਾ ਲੈਂਟਰ ਡਿੱਗ ਪਿਆ। ਇਸ ਹਾਦਸੇ ਵਿੱਚ ਤਿੰਨ ਮਜ਼ਦੂਰ ਲੈਂਟਰ ਦੇ ਹੇਠਾਂ ਦਬ ਗਏ।ਹਾਦਸੇ ਵਿੱਚ ਇੱਕ ਮਜ਼ਦੂਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ, ਜਦਕਿ ਦੋ ਹੋਰਾਂ ਨੂੰ ਵੀ ਸੱਟਾਂ ਆਈਆਂ ਹਨ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਮਲਬਾ ਹਟਾਇਆ ਅਤੇ ਜ਼ਖ਼ਮੀਆਂ ਨੂੰ ਬਾਹਰ ਕੱਢਿਆ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
