ਪੰਜਾਬ ਵਿਚ ਵੱਡੇ ਪੱਧਰ ''ਤੇ ਤਬਾਦਲੇ, ਜਾਰੀ ਹੋਇਆ ਨੋਟੀਫਿਕੇਸ਼ਨ
Wednesday, May 06, 2026 - 11:01 AM (IST)
ਚੰਡੀਗੜ੍ਹ : ਪੰਜਾਬ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ, ਜਿਸ ਦੇ ਤਹਿਤ ਸੂਬੇ ਦੇ ਦੋ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (ਡੀਸੀ) ਅਤੇ ਚਾਰ ਜ਼ਿਲ੍ਹਿਆਂ ਦੇ ਸੀਨੀਅਰ ਕਪਤਾਨ ਪੁਲਸ (ਐੱਸਐੱਸਪੀ) ਦੇ ਤਬਾਦਲੇ ਕੀਤੇ ਗਏ ਹਨ। ਜਾਰੀ ਹੋਏ ਨੋਟੀਫਿਕੇਸ਼ਨ ਮੁਤਾਬਕ ਸੰਗਰੂਰ ਅਤੇ ਫ਼ਰੀਦਕੋਟ ਜ਼ਿਲ੍ਹਿਆਂ ਵਿਚ ਨਵੇਂ ਡਿਪਟੀ ਕਮਿਸ਼ਨਰ ਤਾਇਨਾਤ ਕੀਤੇ ਗਏ ਹਨ, ਜਦੋਂਕਿ ਕਈ ਪੁਲਸ ਅਧਿਕਾਰੀਆਂ ਨੂੰ ਇਧਰੋਂ-ਉਧਰ ਕੀਤਾ ਗਿਆ ਹੈ। ਹੁਕਮਾਂ ਅਨੁਸਾਰ ਹੁਣ ਪੂਨਮਦੀਪ ਕੌਰ ਨੂੰ ਸੰਗਰੂਰ ਦਾ ਨਵਾਂ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ, ਜਦੋਂਕਿ ਰਾਹੁਲ ਚਾਬਾ ਫ਼ਰੀਦਕੋਟ ਦੇ ਨਵੇਂ ਡੀਸੀ ਵਜੋਂ ਕਾਰਜਭਾਰ ਸੰਭਾਲਣਗੇ। ਇਹ ਤਬਾਦਲੇ ਪ੍ਰਸ਼ਾਸਨਿਕ ਕੰਮਕਾਜ ਵਿਚ ਵਧੇਰੇ ਪਾਰਦਰਸ਼ਤਾ ਅਤੇ ਤੇਜ਼ੀ ਲਿਆਉਣ ਦੇ ਮਕਸਦ ਨਾਲ ਕੀਤੇ ਗਏ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ : ਗਰੀਬ ਦੀ ਕਿਸਮਤ ਨੇ ਮਾਰੀ ਪਲਟੀ, 200 ਰੁਪਏ ਨੇ ਬਣਾ ਦਿੱਤਾ ਕਰੋੜਪਤੀ
ਦੂਜੇ ਪਾਸੇ ਪੁਲਸ ਪ੍ਰਸ਼ਾਸਨ ਵਿਚ ਕੀਤੇ ਗਏ ਫੇਰਬਦਲ ਤਹਿਤ ਸੰਗਰੂਰ, ਮੋਗਾ, ਮਲੇਰਕੋਟਲਾ ਅਤੇ ਫਾਜ਼ਿਲਕਾ ਦੇ ਐੱਸਐੱਸਪੀ ਬਦਲੇ ਗਏ ਹਨ। ਨਵੀਂ ਸੂਚੀ ਅਨੁਸਾਰ ਰਵਜੋਤ ਗਰੇਵਾਲ ਨੂੰ ਸੰਗਰੂਰ, ਸਿਰਤਾਜ ਸਿੰਘ ਚਾਹਲ ਨੂੰ ਮੋਗਾ, ਗਗਨ ਅਜੀਤ ਸਿੰਘ ਨੂੰ ਫਾਜ਼ਿਲਕਾ ਅਤੇ ਗੁਰਮੀਤ ਸਿੰਘ ਨੂੰ ਮਲੇਰਕੋਟਲਾ ਦਾ ਨਵਾਂ ਐੱਸਐੱਸਪੀ ਲਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਕਈ ਜ਼ਿਲ੍ਹਿਆਂ ਵਿਚ ਪੁਲਸ ਮੁਖੀਆਂ ਦੇ ਤਬਾਦਲੇ ਕੀਤੇ ਗਏ ਹਨ। ਇਹ ਤਾਬਦਲੇ ਅਤੇ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ।
ਇਹ ਵੀ ਪੜ੍ਹੋ : ਜਲੰਧਰ ਦੇ ਪੰਜਾਬ ਨੈਸ਼ਨਲ ਬੈਂਕ 'ਚ ਹੈਰਾਨ ਕਰਨ ਵਾਲੀ ਘਟਨਾ, ਬੈਂਕ 'ਚੋਂ ਗਾਇਬ ਹੋਇਆ ਸੋਨਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
