ਸ੍ਰੀ ਆਨੰਦਪੁਰ ਸਾਹਿਬ 'ਚ ਗਿਆਨੀ ਮੱਲ ਸਿੰਘ ਦਾ ਅੰਤਿਮ ਸੰਸਕਾਰ, ਉੱਘੀਆਂ ਸ਼ਖਸੀਅਤਾਂ ਨੇ ਦਿੱਤੀ ਸ਼ਰਧਾਂਜਲੀ
Wednesday, Aug 16, 2017 - 12:11 PM (IST)

ਸ੍ਰੀ ਆਨੰਦਪੁਰ ਸਾਹਿਬ— ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਦਾ ਅੰਤਿਮ ਸੰਸਕਾਰ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਅਤੇ ਕਈ ਉੱਘੀਆਂ ਧਾਰਮਿਕ ਅਤੇ ਸਿਆਸੀ ਸ਼ਖਸੀਅਤਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇੱਥੇ ਦੱਸ ਦੇਈਏ ਕਿ ਗਿਆਨੀ ਮੱਲ ਸਿੰਘ ਦਾ ਦਿਹਾਂਤ ਕੱਲ੍ਹ ਮੁਹਾਲੀ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਚੈਰੀਟੇਬਲ ਹਸਪਤਾਲ 'ਚ ਹੋ ਗਿਆ ਸੀ।