ਤਲਵੰਡੀ ਸਾਬੋ ਪਾਵਰ ਪਲਾਂਟ ''ਚ ਕੋਲਾ ਮੁੱਕਣ ''ਤੇ ਆਖਰੀ ਤੀਜਾ ਯੂਨਿਟ ਬੰਦ

Wednesday, Oct 28, 2020 - 07:35 PM (IST)

ਮਾਨਸਾ (ਜੱਸਲ) : ਕੇਂਦਰ ਸਰਕਾਰ ਦੇ 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ ਰੇਲ ਪਟੜੀਆਂ ਮੱਲਣ ਸਦਕਾ ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਸਥਿਤ ਥਰਮਲ ਪਲਾਂਟ 'ਚ ਕੋਲਾ ਮੁੱਕਣ 'ਤੇ ਅੱਜ ਆਖਰੀ ਤੀਜਾ ਯੂਨਿਟ ਬੰਦ ਹੋ ਚੁੱਕਾ ਹੈ। ਜਦੋਂਕਿ ਪ੍ਰਾਈਵੇਟ ਭਾਈਵਾਲੀ ਵਾਲੇ ਇਸ ਪਾਵਰ ਪਲਾਂਟ ਦੇ ਕਿਸਾਨਾਂ ਦੇ 'ਰੇਲ ਰੋਕੋ' ਅੰਦੋਲਨ ਸਦਕਾ ਕੋਲੇ ਦੀ ਵੱਡੀ ਘਾਟ ਕਾਰਨ 1980 ਮੈਗਾਵਾਟ ਦੇ ਇਸ ਤਾਪਘਰ ਦੇ 2 ਯੂਨਿਟ ਪਹਿਲਾਂ ਹੀ ਬੰਦ ਕਰ ਦਿੱਤੇ ਸਨ।
ਕਿਸਾਨ ਇਸ ਗੱਲ 'ਤੇ ਅੜੇ ਹੋਏ ਹਨ ਕਿ ਜਦ ਤੱਕ ਕੇਂਦਰੀ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਤਦ ਤੱਕ ਸੰਘਰਸ਼ ਜਾਰੀ ਰਹੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਵਲੋਂ ਥਰਮਲ ਪਲਾਂਟ ਨੂੰ ਜਾਣ ਵਾਲੀ ਰੇਲ ਪਟੜੀ 'ਤੇ ਅਣਮਿੱਥੇ ਸਮੇਂ ਲਈ ਰੋਸ ਧਰਨਾ ਲਾਇਆ ਗਿਆ।

ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਭਾਈ ਮੋਹਕਮ ਸਿੰਘ ਤੇ ਭਾਈ ਮਨਜੀਤ ਸਿੰਘ ਭੋਮਾ ਦੀ ਦੋਗਲੀ ਨੀਤੀ 'ਤੇ ਚੁੱਕੇ ਸਵਾਲ

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੋਸ਼ ਲਾਇਆ ਕਿ 'ਰੇਲ ਰੋਕੋ' ਅੰਦੋਲਨ ਅਧੀਨ ਰੇਲ ਪਟੜੀਆਂ ਕੋਲੇ ਲਈ ਸਿਰਫ਼ ਸਰਕਾਰੀ ਥਰਮਲ ਪਲਾਂਟਾਂ ਲਈ ਖੋਲ੍ਹੀਆਂ ਗਈਆਂ ਹਨ। ਥਰਮਲ ਪਲਾਂਟ ਦੇ ਅਧਿਕਾਰੀਆਂ ਨੇ ਦੱਸਿਆ ਕਿ ਕਿਸਾਨਾਂ ਦੇ 'ਰੇਲ ਰੋਕੋ' ਅੰਦਲਨ ਸਦਕਾ ਕੋਲੇ ਦੀ ਘਾਟ ਕਾਰਨ ਹੀ ਬਿਜਲੀ ਦੀ ਪੈਦਾਵਾਰ ਬੰਦ ਹੋਈ ਹੈ। ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਥਰਮਲ ਪਲਾਂਟ ਕੋਲੇ ਦੀ ਘਾਟ ਕਾਰਨ ਬੰਦ ਹੋ ਗਿਆ ਸੀ ਪਰ ਸੰਘਰਸ਼ੀਲ ਕਿਸਾਨ ਜਥੇਬੰਦੀਆਂ ਵਲੋਂ ਰੇਲਵੇ ਲਾਈਨਾਂ ਤੋਂ ਪਿੱਛੇ ਹਟਣ ਕਾਰਨ ਕੁੱਝ ਗੱਡੀਆਂ ਕੋਲਾ ਆ ਗਿਆ ਸੀ, ਜਦੋਂਕਿ ਟਰੈਕ ਖੁੱਲ੍ਹਣ ਤੋਂ ਅਗਲੇ ਦਿਨ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਵਲੋਂ ਇਸ ਥਰਮਲ ਪਲਾਂਟ ਨੂੰ ਜਾਣ ਵਾਲੀ ਰੇਲਵੇ ਲਾਈਨਾਂ ਉਪਰ ਮੁੜ ਰੋਸ ਧਰਨਾ ਸ਼ੁਰੂ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ :  ਕੇਂਦਰੀ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਪੰਜਾਬ ਨੂੰ ਨਿਸ਼ਾਨਾ ਨਾ ਬਣਾਵੇ ਕੇਂਦਰ : ਸੁਖਬੀਰ ਬਾਦਲ


Anuradha

Content Editor

Related News