ਦੇਰ ਰਾਤ ਹਰੀਸ਼ ਰਾਵਤ ਨੇ ਦਰਬਾਰ ਸਾਹਿਬ 'ਚ ਟੇਕਿਆ ਮੱਥਾ
Friday, Oct 02, 2020 - 02:39 AM (IST)

ਅੰਮ੍ਰਿਤਸਰ - ਦੇਰ ਰਾਤ ਹਰੀਸ਼ ਰਾਵਤ ਨੇ ਅੰਮ੍ਰਿਤਸਰ 'ਚ ਦਰਬਾਰ ਸਾਹਿਬ ਜਾ ਕੇ ਮੱਥਾ ਟੇਕਿਆ, ਨਾਲ ਹੀ ਉਨ੍ਹਾਂ ਨੇ ਕੈਂਡਲ ਮਾਰਚ ਕੱਢ ਕੇ ਦੇਸ਼ 'ਚ ਔਰਤਾਂ ਨਾਲ ਹੋਣ ਵਾਲੀਆਂ ਸ਼ਰਮਨਾਕ ਘਟਨਾਵਾਂ ਦਾ ਵੀ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਪਿੱਛਲੇ ਕੁੱਝ ਸਮੇਂ ਤੋਂ ਜਿਸ ਤਰ੍ਹਾਂ ਦਲਿਤਾਂ, ਕਮਜ਼ੋਰਾਂ ਅਤੇ ਔਰਤਾਂ 'ਤੇ ਅੱਤਿਆਚਾਰ ਵੱਧ ਰਹੇ ਹਨ ਉਸ ਦੇ ਵਿਰੋਧ 'ਚ ਇਹ ਕੈਂਡਲ ਮਾਰਚ ਕੱਢਿਆ ਜਾ ਰਿਹਾ ਹੈ ਤਾਂਕਿ ਇਹ ਜਿਹੜੇ ਲੋਕ ਅੱਖਾਂ ਬੰਦ ਕਰਕੇ ਬੈਠੇ ਹੋਏ ਹਨ ਉਨ੍ਹਾਂ ਦੀਆਂ ਅੱਖਾਂ ਖੋਲ੍ਹੀਆਂ ਜਾ ਸਕਣ।