Breaking: ਜਲੰਧਰ ’ਚ ਦੇਰ ਰਾਤ ਚੱਲੀਆਂ ਤਾਬੜਤੋੜ ਗੋਲ਼ੀਆਂ

Sunday, Aug 06, 2023 - 11:12 PM (IST)

Breaking: ਜਲੰਧਰ ’ਚ ਦੇਰ ਰਾਤ ਚੱਲੀਆਂ ਤਾਬੜਤੋੜ ਗੋਲ਼ੀਆਂ

ਜਲੰਧਰ (ਵਰੁਣ) : ਮਹਾਨਗਰ ’ਚ ਦੇਰ ਰਾਤ ਗੋਲ਼ੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਲਾਕਾ ਛੋਟਾ ਸਾਈਪੁਰ ’ਚ ਰਾਜਾ ਸਈਪੁਰੀਆ ਨੇ ਐਤਵਾਰ ਰਾਤ ਨੂੰ ਆਪਣੇ ਘਰ ਦੇ ਕੋਲ ਗੋਲ਼ੀਬਾਰੀ ਕੀਤੀ। ਦਰਅਸਲ, ਰਾਜੇ ਦੇ ਘਰ ਕੋਲ ਇਕ ਧਿਰ ਝਗੜਾ ਕਰਨ ਲਈ ਇਕੱਠੀ ਹੋਈ ਸੀ, ਜਿਸ ਕਾਰਨ ਰਾਜੇ ਨੇ ਗੋਲ਼ੀਆਂ ਚਲਾ ਦਿੱਤੀਆਂ।

ਇਹ ਖ਼ਬਰ ਵੀ ਪੜ੍ਹੋ : ਨੌਜਵਾਨ ਨੇ ਸੁੱਤੀ ਪਈ ਗੁਆਂਢਣ ’ਤੇ ਚਾਕੂ ਨਾਲ ਕੀਤਾ ਹਮਲਾ, ਹਜ਼ਾਰਾਂ ਰੁਪਏ ਚੋਰੀ ਕਰਕੇ ਫਰਾਰ

ਉਥੇ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ 8 ਦੀ ਪੁਲਸ ਰਵਾਨਾ ਹੋ ਗਈ ਹੈ। ਐਡੀਸ਼ਨਲ ਇੰਚਾਰਜ ਸੁਰਿੰਦਰ ਸਿੰਘ ਦਾ ਕਹਿਣਾ ਹੈ ਕਿ ਗੋਲ਼ੀਬਾਰੀ ਦੀ ਸੂਚਨਾ ਮਿਲਣ ’ਤੇ ਉਹ ਤੁਰੰਤ ਪੁਲਸ ਟੀਮ ਨਾਲ ਮੌਕੇ ’ਤੇ ਜਾ ਰਹੇ ਹਨ। ਜਲਦ ਹੀ ਸਾਰੀ ਘਟਨਾ ਦਾ ਖ਼ੁਲਾਸਾ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਹਾਲ ਹੀ ’ਚ  ਸੀ.ਪੀ. ਕੁਲਦੀਪ ਸਿੰਘ ਚਾਹਲ ਨੇ ਕ੍ਰਾਈਮ ਮੀਟਿੰਗ ਕਰਕੇ ਸ਼ਹਿਰ ਨੂੰ ਅਪਰਾਧ ਮੁਕਤ ਕਰਨ ਦਾ ਦਾਅਵਾ ਕੀਤਾ ਸੀ ਪਰ ਅੱਜ ਇਸ ਤਰ੍ਹਾਂ ਸ਼ਰੇਆਮ ਗੋਲ਼ੀਆਂ ਚਲਾਉਣ ਦੀ ਘਟਨਾ ਸ਼ਹਿਰ ਦੇ ਹਾਲਾਤ ਨੂੰ ਲੈ ਕੇ ਕੁਝ ਹੋਰ ਹੀ ਬਿਆਨ ਕਰ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਰਕਾਰ ਭਰਨ ਜਾ ਰਹੀ ਅਧਿਆਪਕਾਂ ਦੇ ਖਾਲੀ ਪਏ ਅਹੁਦੇ, ਸਕੂਲਾਂ ਤੋਂ ਮੰਗੀ ਸੂਚਨਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Manoj

Content Editor

Related News