ਜਲੰਧਰ ''ਚ ਦੇਰ ਰਾਤ ਚੱਲੀਆਂ ਗੋਲੀਆਂ, ਇਲਾਕੇ ''ਚ ਦਹਿਸ਼ਤ ਦਾ ਮਾਹੌਲ
Tuesday, Aug 19, 2025 - 10:42 PM (IST)

ਜਲੰਧਰ - ਜਲੰਧਰ ਦੇ ਇਕ ਪਾਰਸ਼ ਇਲਾਕੇ ਵਿੱਚ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਵਿੱਚ ਇੱਕ ਕੈਬਨਿਟ ਮੰਤਰੀ ਦੇ ਘਰ ਨੇੜੇ ਅਣਪਛਾਤੇ ਹਮਲਾਵਰਾਂ ਨੇ ਇੱਕ ਡਾਕਟਰ 'ਤੇ ਗੋਲੀਆਂ ਚਲਾਈਆਂ। ਗੋਲੀ ਲੱਗਣ ਕਾਰਨ ਡਾਕਟਰ ਗੰਭੀਰ ਜ਼ਖਮੀ ਹੋ ਗਿਆ ਹੈ। ਜ਼ਖਮੀ ਡਾਕਟਰ ਦੀ ਪਛਾਣ ਰਾਹੁਲ ਸੂਦ ਵਜੋਂ ਹੋਈ ਹੈ, ਜੋ ਕਿ ਜਲੰਧਰ ਹਾਈਟਸ ਦਾ ਰਹਿਣ ਵਾਲਾ ਹੈ।
ਜਾਣਕਾਰੀ ਅਨੁਸਾਰ ਡਾਕਟਰ ਕਿਡਨੀ ਹਸਪਤਾਲ ਵਿੱਚ ਕੰਮ ਕਰਦਾ ਹੈ। ਗੋਲੀਬਾਰੀ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੈ। ਗੋਲੀ ਲੱਗਣ ਦੀ ਸੂਚਨਾ ਮਿਲਦੇ ਹੀ ਥਾਣਾ ਨੰਬਰ 7 ਦੀ ਪੁਲਸ ਅਤੇ ਸੀਆਈਏ ਸਟਾਫ ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ। ਪੁਲਸ ਵੱਲੋਂ ਘਟਨਾ ਦੀ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।