ਠੰਡ ''ਚ ਕਈ-ਕਈ ਘੰਟੇ ਲੇਟ ਆ ਰਹੀਆਂ ਟ੍ਰੇਨਾਂ, ਯਾਤਰੀਆਂ ਨੂੰ ਹੋ ਰਹੀ ਭਾਰੀ ਪ੍ਰੇਸ਼ਾਨੀ
Monday, Jan 06, 2025 - 05:05 AM (IST)
ਜਲੰਧਰ (ਪੁਨੀਤ)- ਕੜਾਕੇ ਦੀ ਠੰਢ ਵਿਚਾਲੇ ਟ੍ਰੇਨਾਂ ਦੇ ਲੇਟ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸ ਕਾਰਨ ਕੈਂਟ ਅਤੇ ਸਿਟੀ ਸਟੇਸ਼ਨ ਦੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦੇਰ ਰਾਤ ਦੀ ਰਿਪੋਰਟ ਦੀ ਗੱਲ ਕਰੀਏ ਤਾਂ 12925 ਪਸ਼ਚਿਮ ਐਕਸਪ੍ਰੈੱਸ ਆਪਣੇ ਨਿਰਧਾਰਤ ਸਮੇਂ ਤੋਂ ਸ਼ਾਮ 6.47 ਵਜੇ 4 ਘੰਟੇ ਦੇਰੀ ਨਾਲ ਸਪਾਟ ਹੋਈ, ਜਦੋਂ ਕਿ 20807 ਹੀਰਾਕੁੰਡ 3 ਘੰਟੇ ਲੇਟ ਚੱਲ ਰਹੀ ਸੀ। ਸਵੇਰ ਤੋਂ ਲੈ ਕੇ ਸ਼ਾਮ ਤੱਕ ਮਿਲੀਆਂ ਰਿਪੋਰਟਾਂ ਅਨੁਸਾਰ ਵੱਖ-ਵੱਖ ਟ੍ਰੇਨਾਂ ਨੇ ਲੋਕਾਂ ਨੂੰ 4 ਘੰਟੇ ਜਾਂ ਇਸ ਤੋਂ ਵੱਧ ਸਮੇਂ ਦਾ ਇੰਤਜ਼ਾਰ ਕਰਵਾਇਆ, ਜਿਸ ਕਾਰਨ ਯਾਤਰੀ ਪ੍ਰੇਸ਼ਾਨ ਰਹੇ।
ਇਹ ਵੀ ਪੜ੍ਹੋ- ਆਹ ਤਾਂ ਲੁਟੇਰਿਆਂ ਨੇ ਹੱਦ ਹੀ ਕਰ'ਤੀ ! ਕੁਝ ਨਾ ਮਿਲਿਆ ਤਾਂ ਟਿਊਸ਼ਨ ਜਾਂਦੇ ਬੱਚੇ ਦਾ Cycle ਹੀ ਖੋਹ ਲਿਆ
ਰੇਲਵੇ ਵੱਲੋਂ ਲੁਧਿਆਣਾ ਦੇ ਲਾਡੋਵਾਲ ਨੇੜੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਕਾਰਨ 50 ਤੋਂ ਵੱਧ ਟ੍ਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਦਰਜਨਾਂ ਟ੍ਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ, ਜਿਸ ਕਾਰਨ ਵੱਡੀ ਗਿਣਤੀ ’ਚ ਯਾਤਰੀਆਂ ਨੂੰ ਸਟੇਸ਼ਨ ’ਤੇ ਇੰਤਜ਼ਾਰ ਕਰਦੇ ਹੋਏ ਦੇਖਿਆ ਜਾ ਸਕਦਾ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਕੁਝ ਟ੍ਰੇਨਾਂ ਨੂੰ ਛੱਡ ਕੇ 7 ਜਨਵਰੀ ਤੋਂ ਬਾਅਦ ਜ਼ਿਆਦਾਤਰ ਟ੍ਰੇਨਾਂ ਦਾ ਸੰਚਾਲਨ ਆਮ ਵਾਂਗ ਹੋ ਜਾਵੇਗਾ।
ਇਹ ਵੀ ਪੜ੍ਹੋ- ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਪ੍ਰਸ਼ਾਸਨ ਸਖ਼ਤ ; ਜਾਣਕਾਰੀ ਦੇਣ ਵਾਲੇ ਨੂੰ ਮਿਲੇਗਾ 25 ਹਜ਼ਾਰ ਇਨਾਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e