ਪੰਜਾਬ ’ਚ ਮੌਸਮ ਨੂੰ ਲੈ ਕੇ ਵਿਭਾਗ ਦਾ ਤਾਜ਼ਾ ਅਲਰਟ, ਇਨ੍ਹਾਂ ਇਲਾਕਿਆਂ ’ਚ ਆਵੇਗਾ ਮੀਂਹ ਤੇ ਤੂਫ਼ਾਨ
Tuesday, Apr 02, 2024 - 06:08 AM (IST)
ਪੰਜਾਬ ਡੈਸਕ– ਉੱਤਰ ਭਾਰਤ ’ਚ ਇਨ੍ਹੀਂ ਦਿਨੀਂ ਗਰਮੀ ਲਗਾਤਾਰ ਵੱਧ ਰਹੀ ਹੈ। ਕਈ ਸੂਬਿਆਂ ’ਚ ਤਾਪਮਾਨ 40 ਡਿਗਰੀ ਸੈਲਸੀਅਸ ਦੇ ਕਰੀਬ ਪਹੁੰਚ ਗਿਆ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ (ਆਈ. ਐੱਮ. ਡੀ.) ਨੇ 5 ਅਪ੍ਰੈਲ ਤੱਕ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਰਗੇ ਕਈ ਸੂਬਿਆਂ ’ਚ ਮੀਂਹ ਤੇ ਬਿਜਲੀ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ : ‘ਆਪ’ ਛੱਡ ਭਾਜਪਾ ’ਚ ਸ਼ਾਮਲ ਹੋਏ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ ਗ੍ਰਹਿ ਮੰਤਰਾਲੇ ਨੇ ਦਿੱਤੀ ਵਾਈ ਪਲੱਸ ਸੁਰੱਖਿਆ
ਮੌਸਮ ਵਿਭਾਗ ਨੇ ਇਸ ਦੌਰਾਨ ਮੱਧ ਪ੍ਰਦੇਸ਼, ਉੜੀਸਾ, ਕਰਨਾਟਕ ਤੇ ਮਹਾਰਾਸ਼ਟਰ ਵਰਗੇ ਕਈ ਹੋਰ ਸੂਬਿਆਂ ’ਚ ਗਰਮੀ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ 3 ਤੋਂ 6 ਅਪ੍ਰੈਲ ਤੱਕ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ’ਚ ਕਈ ਥਾਵਾਂ ’ਤੇ ਮੀਂਹ ਜਾਂ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ।
5 ਅਪ੍ਰੈਲ ਦੌਰਾਨ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਈ. ਐੱਮ. ਡੀ. ਅਨੁਸਾਰ ਅਰੁਣਾਚਲ ਪ੍ਰਦੇਸ਼ ’ਚ 1 ਤੋਂ 4 ਅਪ੍ਰੈਲ ਦੇ ਵਿਚਕਾਰ ਵਿਆਪਕ ਮੀਂਹ ਜਾਂ ਬਰਫ਼ਬਾਰੀ, ਤੂਫ਼ਾਨ ਤੇ ਬਿਜਲੀ ਦੀ ਸੰਭਾਵਨਾ ਹੈ। ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ ਤੇ ਸਿੱਕਮ ’ਚ ਵੀ 1 ਤੋਂ 4 ਅਪ੍ਰੈਲ ਦਰਮਿਆਨ ਮੀਂਹ ਪੈਣ ਦੀ ਸੰਭਾਵਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।