ਪੰਜਾਬ ਦੇ ਮੌਸਮ ਵਿਭਾਗ ਵੱਲੋਂ ਤਾਜ਼ਾ ਭਵਿੱਖਬਾਣੀ, ਜਾਣੋ ਆਉਣ ਵਾਲੇ ਦਿਨਾਂ ਦੀ Weather Update
Thursday, Jul 24, 2025 - 06:33 PM (IST)

ਚੰਡੀਗੜ੍ਹ: ਪੰਜਾਬ ਦੇ ਮੌਸਮ ਵਿਭਾਗ ਵੱਲੋਂ ਤਾਜ਼ਾ ਭਵਿੱਖਬਾਣੀ ਮੁਤਾਬਕ ਸੂਬੇ ਦੇ ਅੱਜ ਕਈ ਜ਼ਿਲ੍ਹਿਆਂ 'ਚ ਬਠਿੰਡਾ, ਫਾਜ਼ਿਲਕਾ, ਮੁਕਤਸਰ ਸਾਹਿਬ, ਫਰੀਦਕੋਟ ਅਤੇ ਤਰਨ ਤਾਰਨ 'ਚ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਵੱਗਣ ਦੀ ਉਮੀਦ ਹੈ।
ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਦੀ ਵਿਗੜੀ ਸਿਹਤ, PGI ਦਾਖਲ
ਮੌਸਮ ਵਿਭਾਗ ਵੱਲੋਂ ਇਸ ਪੂਰੇ ਹਫ਼ਤੇ ਕਈ ਇਲਾਕਿਆਂ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਵਿਭਾਗ ਮੁਤਾਬਕ 29 ਜੁਲਾਈ ਤਕ ਬਾਰਿਸ਼ ਦਾ ਦੌਰ ਜਾਰੀ ਰਹੇਗਾ। ਉੱਥੇ ਹੀ ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ਵਿਚ ਤੇਜ਼ ਬਾਰਿਸ਼ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਲਈ ਵਿਭਾਗ ਨੇ ਯੈਲੋ ਅਲਰਟ ਵੀ ਜਾਰੀ ਕੀਤਾ ਹੈ।