ਪੰਜਾਬ ''ਚ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ, ਬਾਰਿਸ਼ ਦਾ ਅਲਰਟ ਜਾਰੀ, ਜਾਣੋ ਅਗਲੇ ਦਿਨਾਂ ਦਾ ਹਾਲ

Friday, Jun 28, 2024 - 07:06 PM (IST)

ਜਲੰਧਰ (ਪੁਨੀਤ)–ਉੱਤਰ ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਬਾਰਿਸ਼ ਹੋਣ ਤੋਂ ਬਾਅਦ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ। ਦੂਜੇ ਪਾਸੇ ਪ੍ਰੀ-ਮਾਨਸੂਨ ਦੀ ਪਹਿਲੀ ਬਾਰਿਸ਼ ਨਾਲ ਪੰਜਾਬ ਅਤੇ ਹਰਿਆਣਾ ਸਮੇਤ ਨੇੜਲੇ ਸੂਬਿਆਂ ਦਾ ਮੌਸਮ ਖ਼ੁਸ਼ਨੁਮਾ ਹੋ ਗਿਆ ਹੈ, ਜਿਸ ਨਾਲ ਜਨਤਾ ਨੂੰ ਕਾਫ਼ੀ ਰਾਹਤ ਮਿਲੀ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਰਾਹਤ ਦਾ ਸਿਲਸਿਲਾ ਆਉਣ ਵਾਲੇ ਦਿਨਾਂ ਵਿਚ ਜਾਰੀ ਰਹੇਗਾ ਕਿਉਂਕਿ ਅਗਲੇ ਦਿਨਾਂ ਵਿਚ ਵੀ ਉੱਤਰ ਭਾਰਤ ਦੇ ਕਈ ਸੂਬਿਆਂ ਵਿਚ ਬਾਰਿਸ਼ ਦੇ ਆਸਾਰ ਬਣੇ ਰਹਿਣਗੇ। ਹਰਿਆਣਾ ਅਤੇ ਪੰਜਾਬ ਵਿਚ ਅਗਲੇ 1-2 ਦਿਨ ਤੇਜ਼ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉੱਤਰ ਭਾਰਤ ਦੇ ਕਈ ਸ਼ਹਿਰਾਂ ਵਿਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਮੁਤਾਬਕ ਤਾਪਮਾਨ ਵਿਚ ਹੋਰ ਗਿਰਾਵਟ ਹੋਣ ਦੀ ਸੰਭਾਵਨਾ ਬਣੀ ਹੋਈ ਹੈ।

ਇਹ ਵੀ ਪੜ੍ਹੋ- ਜਲੰਧਰ ’ਚ ‘ਆਪ’ ਹੋਈ ਹੋਰ ਮਜ਼ਬੂਤ, ਸੈਂਕੜੇ ਕਾਂਗਰਸੀ ਤੇ ਭਾਜਪਾ ਵਰਕਰ ਪਾਰਟੀ ’ਚ ਸ਼ਾਮਲ

ਉਥੇ ਹੀ ਹਿਮਾਚਲ ਦੇ ਵੱਖ-ਵੱਖ ਸ਼ਹਿਰਾਂ ਵਿਚ ਬਾਰਿਸ਼ ਹੋਣ ਤੋਂ ਬਾਅਦ ਸੈਲਾਨੀਆਂ ਨੇ ਮੌਸਮ ਦਾ ਆਨੰਦ ਮਾਣਿਆ। ਹਿਮਾਚਲ ਦੀ ਰਾਜਧਾਨੀ ਸ਼ਿਮਲਾ ਵਿਚ ਸੈਲਾਨੀਆਂ ਦੇ ਆਉਣ ਦਾ ਕ੍ਰਮ ਵਧਣ ਲੱਗਾ ਹੈ। ਬਾਰਿਸ਼ ਕਾਰਨ ਘਰਾਂ ਵਿਚ ਤੜੇ ਰਹੇ ਲੋਕ ਬਾਹਰ ਨਿਕਲਣ ਲੱਗੇ ਹਨ, ਜਿਸ ਕਾਰਨ ਬਾਜ਼ਾਰ ਗੁਲਜ਼ਾਰ ਹੁੰਦੇ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ- ਜਲੰਧਰ 'ਚ ਪਰਿਵਾਰ ਸਮੇਤ ਸ਼ਿਫ਼ਟ ਹੋਏ ਮੁੱਖ ਮੰਤਰੀ ਭਗਵੰਤ ਮਾਨ, ਸਾਂਝੀਆਂ ਕੀਤੀਆਂ ਤਸਵੀਰਾਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News