ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ, ਪੱਛਮੀ ਗੜਬੜੀ ਨੇ ਬਦਲਿਆ ਪੰਜਾਬ ਦਾ ਮੌਸਮ, ਅਲਰਟ ਜਾਰੀ

Thursday, Dec 12, 2024 - 07:08 PM (IST)

ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ, ਪੱਛਮੀ ਗੜਬੜੀ ਨੇ ਬਦਲਿਆ ਪੰਜਾਬ ਦਾ ਮੌਸਮ, ਅਲਰਟ ਜਾਰੀ

ਜਲੰਧਰ- ਪੰਜਾਬ ਵਿਚ ਕੜਾਕੇ ਦੀ ਠੰਡ ਪੈਣੀ ਸ਼ੁਰੂ ਹੋ ਗਈ ਹੈ। ਪਹਾੜਾਂ 'ਤੇ ਪੈ ਰਹੀ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ ਵਿਚ ਵੀ ਵਿਖਾਈ ਦੇਣ ਲੱਗਾ ਹੈ। ਅਗਲੇ ਇਕ-ਦੋ ਦਿਨਾਂ ਵਿੱਚ ਪਹਾੜਾਂ 'ਚ ਫਿਰ ਤੋਂ ਬਰਫ਼ਬਾਰੀ ਹੋਵੇਗੀ। ​​ਪੱਛਮੀ ਗੜਬੜੀ ਨੇ ਮੌਸਮ ਬਦਲ ਦਿੱਤਾ ਹੈ। ਇਸ ਕਾਰਨ ਕਈ ਵੱਡੇ ਖੇਤਰਾਂ ਵਿਚ ਬਾਰਿਸ਼ ਦੇ ਨਾਲ-ਨਾਲ ਬਰਫਬਾਰੀ ਵੀ ਹੋਈ ਹੈ।

ਪੰਜਾਬ ‘ਚ ਸੀਤ ਲਹਿਰ ਕਾਰਨ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਵਿੱਚ 15 ਦਸੰਬਰ ਤੱਕ ਸੀਤ ਲਹਿਰ ਜਾਰੀ ਰਹੇਗੀ। ਮੌਸਮ ਵਿਭਾਗ ਨੇ ਉੱਤਰੀ ਭਾਰਤ 'ਚ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਹੈ। ਲੇਹ-ਲਦਾਖ ਤੋਂ ਲੈ ਕੇ ਕਸ਼ਮੀਰ, ਪੰਜਾਬ, ਹਰਿਆਣਾ ਅਤੇ ਉੱਤਰਾਖੰਡ ਤੱਕ ਅਗਲੇ 24 ਘੰਟਿਆਂ ਲਈ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਧਣ ਲੱਗਾ ਠੰਡ ਦਾ ਪ੍ਰਕੋਪ, ਸਿਹਤ ਮਹਿਕਮੇ ਵੱਲੋਂ ਐਡਵਾਈਜ਼ਰੀ ਜਾਰੀ

ਦੱਸਣਯੋਗ ਹੈ ਕਿ ਬੁੱਧਵਾਰ ਨੂੰ ਪਠਾਨਕੋਟ ਅਤੇ ਫਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ ਦੋ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਫ਼ਿਰੋਜ਼ਪੁਰ ਵਿੱਚ ਇਹ 3.9 ਡਿਗਰੀ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਬਠਿੰਡਾ ਵਿੱਚ ਚਾਰ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ 'ਚ ਠੰਡੀਆਂ ਹਵਾਵਾਂ ਕਾਰਨ ਪਠਾਨਕੋਟ ਅਤੇ ਫਰੀਦਕੋਟ 'ਚ ਘੱਟੋ-ਘੱਟ ਤਾਪਮਾਨ ਦੋ ਡਿਗਰੀ ਦਰਜ ਕੀਤਾ ਗਿਆ। ਫਿਰੋਜ਼ਪੁਰ 'ਚ ਤਾਪਮਾਨ 3.9 ਡਿਗਰੀ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਬਠਿੰਡਾ ਵਿੱਚ 4, ਪਟਿਆਲਾ 'ਚ 5.6, ਜਲੰਧਰ 'ਚ 5.0, ਲੁਧਿਆਣਾ 'ਚ 5.8 ਅਤੇ ਰੂਪਨਗਰ ਵਿੱਚ 6 ਡਿਗਰੀ ਸੈਲਸੀਅਸ ਤਾਪਮਾਨ ਰਿਹਾ।

ਇਹ ਵੀ ਪੜ੍ਹੋ-  ਵਿਆਹ ਦੇ ਤੀਜੇ ਦਿਨ ਸੱਜਰੀ ਵਿਆਹੀ ਲਾੜੀ ਨੇ ਕਰ 'ਤਾ ਕਾਂਡ, ਕਰਤੂਤ ਦੇਖ ਹੈਰਾਨ ਰਹਿ ਗਿਆ ਪਰਿਵਾਰ

ਉਥੇ ਹੀ ਦੂਜੇ ਪਾਸੇ ਜਲੰਧਰ ਅਤੇ ਗੁਰਦਾਸਪੁਰ ਵਿੱਚ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਦਰਜ ਕੀਤਾ ਗਿਆ ਜੋਕਿ ਪੰਜਾਬ 'ਚ ਸਭ ਤੋਂ ਘੱਟ ਸੀ।  ਇਸ ਦੇ ਨਾਲ ਹੀ ਚੰਡੀਗੜ੍ਹ 'ਚ 6.0 ਡਿਗਰੀ, ਪਟਿਆਲਾ 'ਚ 5.6 ਡਿਗਰੀ, ਜਲੰਧਰ 'ਚ 5.7 ਡਿਗਰੀ, ਲੁਧਿਆਣਾ 'ਚ 5.8 ਡਿਗਰੀ ਅਤੇ ਰੂਪਨਗਰ 'ਚ 6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਇਸੇ ਤਰ੍ਹਾਂ ਗੁਰਦਾਸਪੁਰ 'ਚ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਪੰਜਾਬ ਵਿੱਚ ਸਭ ਤੋਂ ਘੱਟ ਸੀ। ਉਥੇ ਹੀ ਬਾਕੀ ਸਾਰੇ ਜ਼ਿਲ੍ਹਿਆਂ ਵਿਚ ਦਿਨ ਦਾ ਤਾਪਮਾਨ 20 ਤੋਂ 21 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ- ਪੰਜਾਬ ਲਈ ਖੜ੍ਹੀ ਹੋਈ ਵੱਡੀ ਮੁਸੀਬਤ, ਮੰਡਰਾ ਰਿਹੈ ਖ਼ਤਰਾ, ਪੰਜਾਬ ਪੁਲਸ ਦੀ ਵਧੀ ਚਿੰਤਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News