ਪੰਜਾਬ ਦੇ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ, ਵਿਭਾਗ ਨੇ ਅਗਲੇ ਹਫ਼ਤੇ ਦੀ ਦੱਸੀ ਭਵਿੱਖਬਾਣੀ

Saturday, Nov 22, 2025 - 06:01 PM (IST)

ਪੰਜਾਬ ਦੇ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ, ਵਿਭਾਗ ਨੇ ਅਗਲੇ ਹਫ਼ਤੇ ਦੀ ਦੱਸੀ ਭਵਿੱਖਬਾਣੀ

ਚੰਡੀਗੜ੍ਹ: ਪੰਜਾਬ 'ਚ ਮੌਸਮ ਦਾ ਮਿਜ਼ਾਜ ਇੱਕ ਵਾਰ ਫਿਰ ਬਦਲ ਗਿਆ ਹੈ, ਜਿਸ ਨਾਲ ਲੋਕਾਂ ਨੂੰ ਦੋਹਰੀ ਮਾਰ ਝੱਲਣੀ ਪੈ ਰਹੀ ਹੈ। ਮੌਸਮ ਵਿਭਾਗ ਦੇ ਅਨੁਸਾਰ, ਅਗਲੇ ਹਫ਼ਤੇ ਤੱਕ ਮੀਂਹ ਪੈਣ ਦੀ ਕੋਈ ਭਵਿੱਖਬਾਣੀ ਨਹੀਂ ਹੈ। ਹਾਲਾਂਕਿ ਅਗਲੇ 3 ਤੋਂ 4 ਦਿਨਾਂ ਤੱਕ ਮੌਸਮ ਇਸੇ ਤਰ੍ਹਾਂ ਖੁਸ਼ਕ ਬਣਿਆ ਰਹੇਗਾ । ਮੌਸਮ ਵਿਗਿਆਨੀਆਂ ਦਾ ਮੰਨਣਾ ਹੈ ਕਿ ਨਵੰਬਰ ਦੇ ਅੰਤ ਜਾਂ ਦਸੰਬਰ ਦੀ ਸ਼ੁਰੂਆਤ ਵਿੱਚ ਮੀਂਹ ਪੈਣ 'ਤੇ ਹੀ ਏਅਰ ਕੁਆਲਿਟੀ ਇੰਡੈਕਸ ਵਿੱਚ ਸੁਧਾਰ ਦੀ ਉਮੀਦ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼

ਹਾਲਾਂਕਿ ਮੈਦਾਨੀ ਇਲਾਕਿਆਂ 'ਚ ਮੀਂਹ ਨਹੀਂ ਪਵੇਗਾ, ਪਰ ਪਹਾੜਾਂ 'ਤੇ ਹੋ ਰਹੀ ਤਾਜ਼ਾ ਬਰਫ਼ਬਾਰੀ ਦਾ ਅਸਰ ਪੰਜਾਬ ਵਿਚ ਦੇਖਣ ਨੂੰ ਮਿਲੇਗਾ। ਇਸਦੇ ਚੱਲਦਿਆਂ ਸੂਬੇ ਵਿੱਚ ਹਰ ਰੋਜ਼ ਤਾਪਮਾਨ ਵਿੱਚ 1-2 ਡਿਗਰੀ ਦੀ ਮਾਮੂਲੀ ਗਿਰਾਵਟ ਜਾਰੀ ਰਹਿ ਸਕਦੀ ਹੈ। ਮੌਸਮ ਵਿਭਾਗ ਦੇ ਤਾਜ਼ਾ ਅੰਕੜਿਆਂ ਮੁਤਾਬਕ, ਸੂਬੇ ਵਿੱਚ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਵੱਡਾ ਅੰਤਰ ਦੇਖਿਆ ਜਾ ਰਿਹਾ ਹੈ। ਜਿੱਥੇ ਰਾਤਾਂ ਠੰਡੀਆਂ ਹੋ ਰਹੀਆਂ ਹਨ, ਉੱਥੇ ਹੀ ਦਿਨ ਵਿੱਚ ਹਲਕੀ ਗਰਮੀ ਮਹਿਸੂਸ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਗੁਰਦਾਸਪੁਰ ਵਾਸੀਆਂ ਲਈ ਖ਼ੁਸ਼ਖ਼ਬਰੀ, ਕਈ ਵੱਡੇ ਪ੍ਰਾਜੈਕਟਾਂ ਨੂੰ ਮਿਲੀ ਮਨਜ਼ੂਰੀ, ਜਲਦ ਸ਼ੁਰੂ ਹੋਣਗੇ ਕੰਮ


author

Shivani Bassan

Content Editor

Related News