ਸੁਖਬੀਰ ਬਾਦਲ ਦੀ ਸਿਹਤ ਨੂੰ ਲੈ ਕੇ ਹਸਪਤਾਲ ਤੋਂ ਆਈ ਤਾਜ਼ਾ ਅਪਡੇਟ, ਜਾਣੋ ਕਦੋਂ ਮਿਲੇਗੀ ਛੁੱਟੀ (ਵੀਡੀਓ)

Friday, Aug 14, 2026 - 10:30 AM (IST)

ਸੁਖਬੀਰ ਬਾਦਲ ਦੀ ਸਿਹਤ ਨੂੰ ਲੈ ਕੇ ਹਸਪਤਾਲ ਤੋਂ ਆਈ ਤਾਜ਼ਾ ਅਪਡੇਟ, ਜਾਣੋ ਕਦੋਂ ਮਿਲੇਗੀ ਛੁੱਟੀ (ਵੀਡੀਓ)

ਨਾਂਦੇੜ ਸਾਹਿਬ/ਚੰਡੀਗੜ੍ਹ : ਨਾਂਦੇੜ ਸਾਹਿਬ ਵਿਖੇ ਮਾਤਾ ਸਾਹਿਬ ਕੌਰ ਗੁਰਦੁਆਰਾ ਦੇ ਨਜ਼ਦੀਕ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੇ ਮਾਮਲੇ 'ਚ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਸੁਖਬੀਰ ਬਾਦਲ ਦਾ ਅਜੇ ਪ੍ਰਾਈਵੇਟ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ। ਡਾਕਟਰਾਂ ਵਲੋਂ ਸੁਖਬੀਰ ਬਾਦਲ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਸੁਖਬੀਰ ਬਾਦਲ 'ਤੇ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵੀ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਫੋਨ ਕਰਕੇ ਉਨ੍ਹਾਂ ਦਾ ਹਾਲ ਜਾਣਿਆ ਗਿਆ ਸੀ।

ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਰਾਸ਼ਨ ਕਾਰਡ ਧਾਰਕਾਂ ਲਈ ਭਲਕੇ ਤੋਂ ਲਾਗੂ ਹੋਇਆ ਨਵਾਂ ਸਿਸਟਮ, ਹੁਣ QR ਕੋਡ ਨਾਲ ਹੀ...

ਇਸ ਹਮਲੇ ਨੂੰ ਲੈ ਕੇ ਅਕਾਲੀ ਦਲ ਦੇ ਸੀਨੀਅਰ ਆਗੂਆਂ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਚੀਮਾ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਦਾ ਕਹਿਣਾ ਹੈ ਕਿ ਜਦੋਂ ਵੀ ਅਕਾਲੀ ਦਲ ਦੀ ਚੜ੍ਹਤ ਹੁੰਦੀ ਹੈ ਤਾਂ ਅਜਿਹੀਆਂ ਵਿਰੋਧੀ ਤਾਕਤਾਂ ਪੰਥ ਨੂੰ ਆਗੂ ਵਿਹੂਣਾ ਬਣਾਉਣ ਲਈ ਅਜਿਹੇ ਘਿਨੌਣੇ ਹਮਲੇ ਸ਼ੁਰੂ ਕਰ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਅਜਿਹਾ ਹੋਇਆ ਹੋਵੇ। ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ 'ਚ ਵੀ ਕਾਤਲਾਨਾ ਹਮਲਾ ਹੋਇਆ ਸੀ।

ਇਹ ਵੀ ਪੜ੍ਹੋ : ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, ਕਿਤੇ ਤੁਹਾਡਾ ਨਾਂ ਤਾਂ ਨਹੀਂ ਕੱਟਿਆ ਗਿਆ? ਇੰਝ ਕਰੋ ਚੈੱਕ

ਜੇਕਰ ਉਸ ਵੇਲੇ ਉਸ ਘਟਨਾ ਦੀ ਡੂੰਘਾਈ ਨਾਲ ਜਾਂਚ ਕੀਤੀ ਹੁੰਦੀ ਤਾਂ ਅੱਜ ਦੀ ਘਟਨਾ ਨੂੰ ਟਾਲਿਆ ਜਾ ਸਕਦਾ ਸੀ। ਆਗੂਆਂ ਨੇ ਕਿਹਾ ਕਿ ਨਾਂਦੇੜ ਘਟਨਾ ਦੀ ਹੋਣ ਵਾਲੀ ਜਾਂਚ ’ਚ ਅੰਮ੍ਰਿਤਸਰ ਹਮਲੇ ਦੇ ਨਾਲ-ਨਾਲ ਸਾਰੀ ਸਾਜ਼ਿਸ਼ ਦੀ ਜਾਂਚ ਵੀ ਸ਼ਾਮਲ ਹੋਣੀ ਚਾਹੀਦੀ ਹੈ ਤਾਂ ਜੋ ਇਹ ਪਤਾ ਲੱਗ ਸਕੇ ਕਿ ਸੁਖਬੀਰ ਸਿੰਘ ਬਾਦਲ ਨੂੰ ਖ਼ਤਮ ਕਰਨ ਤੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਅਸਲ ਸਾਜ਼ਿਸ਼ ਕੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News