ਪੰਜਾਬ ਦੇ ਮੌਸਮ ਦੀ latest update, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
Monday, Nov 17, 2025 - 11:37 AM (IST)
ਜਲੰਧਰ (ਵੈੱਬ ਡੈਸਕ)- ਪਹਾੜਾਂ ਤੋਂ ਠੰਡੀ ਹਵਾ ਆਉਣ ਕਾਰਨ ਪੰਜਾਬ 'ਚ ਮੌਸਮ ਬਦਲ ਰਿਹਾ ਹੈ। ਦਰਅਸਲ ਪੱਛਮੀ ਗੜਬੜੀ ਕਾਰਨ ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ ਹੋਵੇਗਾ। ਸੂਬੇ 'ਚ ਠੰਡ ਨੇ ਅਚਾਨਕ ਜ਼ੋਰ ਫੜ ਲਿਆ ਹੈ। ਇਸੇ ਦੇ ਚੱਲਦਿਆਂ ਸਵੇਰ ਅਤੇ ਰਾਤ ਦੇ ਤਾਪਮਾਨ 'ਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਆਉਣ ਵਾਲੇ ਦਿਨਾਂ ਵਿਚ ਧੁੰਦ ਦਾ ਅਸਰ ਵੀ ਵੇਖਣ ਨੂੰ ਮਿਲੇਗਾ।
ਇਹ ਵੀ ਪੜ੍ਹੋ- ਪਾਕਿ ਜਾਣ ਲਈ SGPC ਨੇ ਹੋਰ ਕਰੜੇ ਕੀਤੇ ਨਿਯਮ, ਸਰਬਜੀਤ ਕੌਰ ਮਾਮਲੇ ਮਗਰੋਂ ਲਿਆ ਵੱਡਾ ਫੈਸਲਾ (ਵੀਡੀਓ)
ਪਿਛਲੇ 24 ਘੰਟਿਆਂ 'ਚ ਔਸਤ ਵੱਧ ਤੋਂ ਵੱਧ ਤਾਪਮਾਨ 5 ਡਿਗਰੀ ਤੱਕ ਤਾਪਮਾਨ ਦੀ ਗਿਰਾਵਟ ਆਈ ਹੈ। ਘੱਟੋ-ਘੱਟ ਤਾਪਮਾਨ ਕਈ ਦਿਨਾਂ ਤੋਂ ਆਮ ਨਾਲੋਂ ਹੇਠਾਂ ਚੱਲ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਮਾਨਸਾ ਸਭ ਤੋਂ ਗਰਮ ਰਿਹਾ, ਜਿੱਥੇ 29.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਉੱਥੇ ਹੀ ਫਰੀਦਕੋਟ ਇਸ ਸਮੇਂ ਸਭ ਤੋਂ ਠੰਡਾ ਜ਼ਿਲ੍ਹਾ ਹੈ, ਜਿੱਥੇ ਘੱਟੋ-ਘੱਟ ਤਾਪਮਾਨ 5.6 ਡਿਗਰੀ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ ਸਰਹੱਦ 'ਤੇ ਵਧਿਆ ਖ਼ਤਰਾ ! ਡਰੋਨਾਂ ਮੂਵਮੈਂਟ ਬੇਕਾਬੂ, 11 ਮਹੀਨਿਆਂ ਦਾ ਅੰਕੜਾ ਕਰੇਗਾ ਹੈਰਾਨ
ਅਗਲੇ ਇੱਕ ਹਫ਼ਤੇ ਲਈ ਮੌਸਮ ਵਿਗਿਆਨ ਕੇਂਦਰ ਨੇ ਸਾਫ਼ ਸੰਕੇਤ ਦਿੱਤਾ ਹੈ ਕਿ ਅਗਲੇ ਹਫ਼ਤੇ ਵੀ ਮੀਂਹ ਨਹੀਂ ਪਵੇਗਾ । ਵਿਭਾਗ ਮੁਤਾਬਕ 5 ਦਿਨਾਂ ਦੌਰਾਨ ਸੂਬੇ ਵਿਚ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ ਅਤੇ ਠੰਡੀਆਂ ਹਵਾਵਾਂ ਦਾ ਦੌਰ ਸ਼ੁਰੂ ਹੋ ਜਾਵੇਗਾ।
ਇਹ ਵੀ ਪੜ੍ਹੋ- ਸਰਬਜੀਤ ਕੌਰ ਨਿਕਾਹ ਮਾਮਲੇ ‘ਚ ਮੰਤਰੀ ਬਲਬੀਰ ਸਿੰਘ ਨੇ SGPC 'ਤੇ ਚੁੱਕੇ ਵੱਡੇ ਸਵਾਲ
