ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
Thursday, Sep 11, 2025 - 06:26 PM (IST)

ਜਲੰਧਰ- ਪੰਜਾਬ ਦੇ ਮੌਸਮ ਨੇ ਰੁਖ ਬਦਲ ਲਿਆ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ ਕੋਈ ਵੀ ਖ਼ਤਰੇ ਦੀ ਗੱਲ ਨਹੀਂ ਹੈ। ਯਾਨੀ ਕਿ ਅਗਲੇ ਦਿਨਾਂ ਵਿੱਚ ਥੌੜਾ-ਬਹੁਤ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਮੌਸਮ ਵਿਭਾਗ ਵੱਲੋਂ ਪੰਜਾਬ ਲਈ ਅਗਲੇ ਪੰਜ ਦਿਨਾਂ ਦਾ ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਸਾਂਝੀ ਕੀਤੀ ਗਈ ਹੈ। ਅੱਜ ਸੂਬੇ ਦੇ ਕਈ ਹਿੱਸਿਆਂ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਪਿਛਲੇ ਕੁਝ ਦਿਨਾਂ ਤੋਂ ਲੋਕਾਂ ਨੂੰ ਰਾਹਤ ਜ਼ਰੂਰੀ ਮਿਲੀ ਹੈ।
ਇਹ ਵੀ ਪੜ੍ਹੋ- ਪੰਜਾਬ ਸ਼ਰਮਸਾਰ: 4 ਸਾਲਾਂ ਤੋਂ ਹੀ ਪਿਓ ਧੀ ਦੀ ਰੋਲਦਾ ਰਿਹਾ ਪੱਤ, ਖ਼ਬਰ ਪੜ੍ਹ ਖੜ੍ਹੇ ਹੋ ਜਾਣਗੇ ਰੌਂਗਟੇ
ਇਸ ਦੌਰਾਨ ਮੌਸਮ ਵਿਭਾਗ 11 ਸਤੰਬਰ ਤੋਂ 15 ਸਤੰਬਰ ਤੱਕ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ, ਜਦਕਿ ਵੱਡੇ ਹਿੱਸੇ ਵਿੱਚ ਸੁੱਕਾ ਮੌਸਮ ਰਹੇਗਾ। ਅੱਜ ਤੋਂ 13 ਸਤੰਬਰ ਤੱਕ ਪਠਾਨਕੋਟ, ਗੁਰਦਾਸਪੁਰ, ਹੋਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਉੱਥੇ ਹੀ 14 ਸਤੰਬਰ ਨੂੰ ਮੁੱਖ ਤੌਰ 'ਤੇ ਪਠਾਨਕੋਟ ਅਤੇ ਗੁਰਦਾਸਪੁਰ ਇਲਾਕਿਆਂ ਵਿੱਚ ਹੀ ਮੀਂਹ ਦੇ ਅਸਾਰ ਹਨ।
ਇਹ ਵੀ ਪੜ੍ਹੋ- SGPC ਨੇ ਹੜ੍ਹ ਪੀੜਤਾਂ ਲਈ ਰੱਖੇ 20 ਕਰੋੜ, ਕਰ'ਤੇ ਵੱਡੇ ਐਲਾਨ
ਮੌਸਮ ਵਿਭਾਗ ਵੱਲੋਂ 15 ਸਤੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਹੋਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ 'ਚ ਮੀਂਹ ਦੀ ਸੰਭਾਵਨਾ ਦੱਸੀ ਹੈ। ਹਾਲਾਂਕਿ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿੱਚ ਅਗਲੇ ਕੁਝ ਦਿਨਾਂ ਦੌਰਾਨ ਕੋਈ ਵੱਡੀ ਮੀਂਹ ਦੀ ਸੰਭਾਵਨਾ ਨਹੀਂ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਵੱਡੀ ਖ਼ਬਰ, 26 ਲੋਕਾਂ ਨੂੰ ਸੱਪ ਨੇ ਡੰਗਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8