ਪੰਜਾਬ ਦੇ ਮੌਸਮ ਦੀ ਜਾਣੋ Latest Update,ਇਨ੍ਹਾਂ ਤਾਰੀਖ਼ਾਂ ਨੂੰ ਪੈ ਸਕਦੈ ਭਾਰੀ ਮੀਂਹ
Wednesday, Aug 06, 2025 - 05:53 PM (IST)

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਮੌਸਮ ਵਿਭਾਗ ਮੁਤਾਬਕ ਅੱਜ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਹੀ ਬਾਰਿਸ਼ ਦੇ ਆਸਾਰ ਦੱਸੇ ਗਏ ਹਨ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 10 ਅਗਸਤ ਤੱਰ ਦੀ ਪੰਜਾਬ ਵਿਚ ਮੌਸਮ ਸਬੰਧੀ ਵੱਡੀ ਭਵਿੱਖਬਾਣੀ ਕੀਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ ਵਿਚ ਜਾਰੀ ਹੋਏ ਵਿਸ਼ੇਸ਼ ਹੁਕਮ, ਸਕੂਲਾਂ ਵਿਚ ਛੁੱਟੀ...
ਵਿਭਾਗ ਮੁਤਾਬਕ ਜ਼ਿਲ੍ਹਾ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫ਼ਤਹਿਗੜ੍ਹ ਸਾਹਿਬ, ਸੰਗਰੂਰ, ਪਟਿਆਲਾ, ਲੁਧਿਆਣਾ ਸਮੇਤ ਕਈ ਥਾਵਾਂ 'ਤੇ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਵੀ ਚੱਲਣਗੀਆਂ। ਮੌਸਮ ਵਿਭਾਗ ਵੱਲੋਂ ਅੱਜ ਦੇ ਲਈ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਨਵਾਂਸ਼ਹਿਰ ਵਿਚ ਯੈਲੋ ਅਲਰਟ ਵੀ ਦੱਸਿਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਪਾਸਪੋਰਟ ਬਣਵਾਉਣ ਵਾਲਿਆਂ ਲਈ Good News, 8 ਅਗਸਤ ਤੱਕ ਕਰਵਾ ਲਓ ਇਹ ਕੰਮ
ਕਿਹਾ ਜਾ ਰਿਹਾ ਹੈ ਕਿ 9 ਅਗਸਤ ਤਕ ਸੂਬੇ ਵਿਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ, ਉਂਝ ਕੁਝ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਦੱਸੀ ਗਈ ਹੈ ਜਦਕਿ 10 ਅਗਸਤ ਤੋਂ ਮਾਨਸੂਨ ਦੋਬਾਰਾ ਸਰਗਰਮ ਹੋਵੇਗਾ। 10 ਅਗਸਤ ਨੂੰ ਸੂਬੇ ਵਿਚ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਉਥੇ ਹੀ ਜੇਕਰ ਪਿਛਲੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ ਤਾਪਮਾਨ 'ਚ 1.5 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ, ਜਿਸ ਕਰਕੇ ਹੁਣ ਤਾਪਮਾਨ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰ ਵਿਖੇ ਏਅਰਪੋਰਟ ਦੇ ਬਾਹਰ ਵੱਡਾ ਹਾਦਸਾ! ਮਹਿਲਾ ਦੀ ਮੌਤ, ਪਿਆ ਚੀਕ-ਚਿਹਾੜਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e