ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ 7 ਤੇ 8 ਤਰੀਖ ਦੀ ਵੱਡੀ ਭਵਿੱਖਬਾਣੀ

Thursday, Feb 05, 2026 - 10:25 AM (IST)

ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ 7 ਤੇ 8 ਤਰੀਖ ਦੀ ਵੱਡੀ ਭਵਿੱਖਬਾਣੀ

ਚੰਡੀਗੜ੍ਹ- ਪੰਜਾਬ 'ਚ ਸਰਦੀ ਦੇ ਮੌਸਮ ਦੌਰਾਨ ਧੁੰਦ ਨੇ ਇੱਕ ਵਾਰ ਫਿਰ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸਵੇਰੇ ਅਤੇ ਰਾਤ ਦੇ ਸਮੇਂ ਵਿਜ਼ੀਬਿਲਟੀ ਕਾਰਨ ਆਮ ਜੀਵਨ, ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਇਸੇ ਨੂੰ ਧਿਆਨ ਵਿੱਚ ਰੱਖਦਿਆਂ ਭਾਰਤੀ ਮੌਸਮ ਵਿਭਾਗ ਵੱਲੋਂ ਪੰਜਾਬ ਲਈ ਆਉਣ ਵਾਲੇ ਦਿਨਾਂ ਦੀ ਜ਼ਿਲ੍ਹਾਵਾਰ ਮੌਸਮੀ ਚੇਤਾਵਨੀ ਜਾਰੀ ਕੀਤੀ ਗਈ ਹੈ, ਜਿਸ ਵਿੱਚ ਕਈ ਇਲਾਕਿਆਂ ਲਈ ਸੰਘਣੀ ਧੁੰਦ ਦੀ ਸੰਭਾਵਨਾ ਜਤਾਈ ਗਈ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਨੈਸ਼ਨਲ ਹਾਈਵੇਅ ’ਤੇ ਵੱਡਾ ਹਾਦਸਾ, 4 ਲੋਕਾਂ ਦੀ ਮੌਤ, ਸੜਕ 'ਤੇ ਵਿਛੀਆਂ ਲਾਸ਼ਾਂ

ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਨੇ ਸੂਬੇ 'ਚ 5 ਫਰਵਰੀ ਤੋਂ 8 ਫਰਵਰੀ ਤੱਕ ਮੌਸਮ ਨੂੰ ਲੈ ਕੇ ਭਵਿੱਖਬਾਣੀ ਕੀਤੀ ਗਈ ਹੈ, ਜਿਸ ਦੌਰਾਨ ਸੂਬੇ ਦੇ ਕਈ ਹਿੱਸਿਆਂ ਵਿੱਚ ਸੰਘਣੀ ਧੁੰਦ ਅਤੇ ਕਿਤੇ-ਕਿਤੇ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਇਹ ਵੀ ਪੜ੍ਹੋ- ਪੰਜਾਬ: ਭਰੇ ਬਾਜ਼ਾਰ 'ਚ ਚੱਲੀਆਂ ਠਾਹ-ਠਾਹ ਗੋਲੀਆਂ, ਦੁਕਾਨਦਾਰਾਂ ਨੇ ਤੁਰੰਤ ਬੰਦ ਕਰ'ਤੀਆਂ ਦੁਕਾਨਾਂ

ਵਿਭਾਗ ਨੇ 6 ਫਰਵਰੀ ਨੂੰ ਉੱਤਰੀ ਅਤੇ ਪੂਰਬੀ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਧੁੰਦ ਦੀ ਸਥਿਤੀ ਬਣੀ ਰਹਿਣ ਦੀ ਸੰਭਾਵਨਾ ਹੈ, ਜਦਕਿ ਬਾਕੀ ਇਲਾਕਿਆਂ ਵਿੱਚ ਹਾਲਾਤ ਹੌਲੀ-ਹੌਲੀ ਸੁਧਰ ਸਕਦੇ ਹਨ। 7 ਫਰਵਰੀ ਤੋਂ 8 ਫਰਵਰੀ ਤੱਕ ਮੌਸਮ ਵਿਭਾਗ ਨੇ ਜ਼ਿਆਦਾਤਰ ਜ਼ਿਲ੍ਹਿਆਂ ਲਈ ‘ਕੋਈ ਚੇਤਾਵਨੀ ਨਹੀਂ’ ਦੀ ਸਥਿਤੀ ਦਿਖਾਈ ਹੈ, ਜਿਸ ਨਾਲ ਧੁੰਦ ਤੋਂ ਰਾਹਤ ਮਿਲਣ ਦੀ ਉਮੀਦ ਜਤਾਈ ਗਈ ਹੈ।

ਇਹ ਵੀ ਪੜ੍ਹੋ- ਪੰਜਾਬ : ਅਸਮਾਨੀ ਚੜ੍ਹੇ ਇੱਟਾਂ ਦੇ ਰੇਟ, ਹੁਣ ਘਰ ਬਣਾਉਣ ਦਾ ਸੁਪਨਾ ਹੋਇਆ ਹੋਰ ਵੀ ਮਹਿੰਗਾ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News