ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ 15 APRIL ਤੱਕ ਦੀ ਅਹਿਮ ਜਾਣਕਾਰੀ

Sunday, Apr 12, 2026 - 02:10 PM (IST)

ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ 15 APRIL ਤੱਕ ਦੀ ਅਹਿਮ ਜਾਣਕਾਰੀ

ਜਲੰਧਰ- ਪੰਜਾਬ 'ਚ ਅਪ੍ਰੈਲ ਮਹੀਨੇ ਹੀ ਮੌਸਮ ਦੇ ਕਈ ਬਦਲਾਅ ਦੇਖਣ ਨੂੰ ਮਿਲੇ ਹਨ। ਪਿਛਲੇ ਕੁਝ ਦਿਨਾਂ ਤੋਂ ਬਾਰਿਸ਼ ਤੋਂ ਬਾਅਦ ਹੁਣ ਇਕ ਦਮ ਗਰਮੀ ਵੱਧ ਗਈ ਹੈ।  ਦੱਸ ਦੇਈਏ ਮੌਸਮ ਦਾ ਮਿਜਾਜ਼ ਫਿਰ ਤੋਂ ਬਦਲ ਗਿਆ ਹੈ ਅਤੇ ਹੁਣ ਗਰਮੀ ਦਸਤਕ ਦੇਣ ਵਾਲੀ ਹੈ। ਬੀਤੇ ਕੁਝ ਦਿਨਾਂ ਤੋਂ ਬਾਰਿਸ਼ ਨੇ ਜਿਥੇ ਫਸਲਾਂ ਦਾ ਭਾਰੀ ਨੁਕਸਾਨ ਕੀਤਾ ਉੱਥੇ ਹੀ ਹੁਣ ਕਿਸਾਨਾਂ ਨੂੰ ਧੁੱਪ ਨਿਕਲਣ ਤੋਂ ਬਾਅਦ ਥੋੜੀ ਰਾਹਤ ਮਹਿਸੂਸ ਹੋਈ ਹੈ। ਫਿਲਹਾਲ ਸਵੇਰੇ ਤੇ ਸ਼ਾਮ ਨੂੰ ਅਜੇ ਵੀ ਥੋੜੀ ਬਹੁਤ ਠੰਡ ਮਹਿਸੂਸ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ ਪਹਾੜੀਆਂ

ਭਾਰਤੀ  ਮੌਸਮ ਵਿਭਾਗ ਨੇ ਅੱਜ ਤੋਂ 15 ਤਾਰੀਖ਼ ਤੱਕ ਮੌਸਮ ਲਈ ਚਿਤਾਵਨੀ ਨਹੀਂ ਦਿੱਤੀ ਹੈ। ਵਿਭਾਗ ਮੁਤਾਬਕ ਹੁਣ ਕੋਈ ਬਾਰਿਸ਼ ਅਤੇ ਠੰਡ ਦਾ ਅਲਰਟ ਨਹੀਂ ਕੀਤਾ ਗਿਆ। ਇਸ ਦੌਰਾਨ ਧੁੱਪ ਨਿਕਲਣ ਨਾਲ  ਹੌਲੀ-ਹੌਲੀ ਤਾਪਮਾਨ 'ਚ ਵਾਧਾ ਹੋਵੇਗਾ ਅਤੇ ਗਰਮੀ ਦਸਤਕ ਦੇਵੇਗੀ। 

ਇਹ ਵੀ ਪੜ੍ਹੋ- ਸਾਬਕਾ DIG ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਝਟਕਾ, ਜ਼ਮਾਨਤ ਅਰਜ਼ੀ ਖਾਰਜ

15 ਅਪ੍ਰੈਲ ਤੋਂ ਬਾਅਦ ਪੱਛਮੀ ਗੜਬੜੀ ਹੋਵੇਗੀ ਸਰਗਰਮ

ਇਸ ਦੌਰਾਨ ਮੌਸਮ ਮਾਹਿਰਾਂ ਦੇ ਅਨੁਸਾਰ ਜੰਮੂ ਅਤੇ ਕਸ਼ਮੀਰ ਖੇਤਰ ਵਿੱਚ ਇਸ ਸਮੇਂ ਇੱਕ ਪੱਛਮੀ ਗੜਬੜੀ ਸਰਗਰਮ ਹੈ, ਜਿਸ ਕਾਰਨ ਪਹਾੜੀ ਖੇਤਰਾਂ ਵਿੱਚ ਹਲਕੀ ਬਾਰਿਸ਼ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਦੌਰਾਨ 15 ਅਪ੍ਰੈਲ ਤੋਂ ਬਾਅਦ ਇੱਕ ਨਵੀਂ ਪੱਛਮੀ ਗੜਬੜੀ ਪੱਛਮੀ ਹਿਮਾਲਿਆਈ ਖੇਤਰਾਂ ਨੂੰ ਪ੍ਰਭਾਵਿਤ ਕਰ ਸਕਦੀ ਹੈ, ਜਿਸ ਨਾਲ ਮੌਸਮ ਵਿੱਚ ਇੱਕ ਹੋਰ ਤਬਦੀਲੀ ਆ ਸਕਦੀ ਹੈ ਅਤੇ ਇਸ ਦਾ ਸਿੱਧਾ ਅਸਰ ਪੰਜਾਬ 'ਚ  ਹੋਵੇਗਾ ਅਤੇ ਫਿਰ ਤੋਂ ਠੰਡ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹਲਕੀ ਬਾਰਿਸ਼ ਵੀ ਹੋ ਸਕਦੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ ’ਤੇ ‘ਬਰਡ-ਹਿੱਟ’ ਅਤੇ ਗੈਰ-ਕਾਨੂੰਨੀ ਨਿਰਮਾਣਾਂ ’ਤੇ ਲੱਗੇਗੀ ਰੋਕ, ਮੈਨੇਜਮੈਂਟ ਹੋਈ ਸਖ਼ਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News