ਪੰਜਾਬ ਦੇ ਮੌਸਮ ਦੀ Latest Update, ਵਿਭਾਗ ਨੇ ਦਿੱਤੇ ਨਵੇਂ ਸੰਕੇਤ
Saturday, Aug 01, 2026 - 06:33 PM (IST)
ਜਲੰਧਰ- ਪੰਜਾਬ 'ਚ ਅਗਸਤ ਮਹੀਨੇ ਦੀ ਸ਼ੁਰੂਆਤ ਮੀਂਹ ਦੇ ਨਾਲ ਹੋਈ ਹੈ। ਅੱਜ ਸਵੇਰੇ ਕਈ ਇਲਾਕਿਆਂ 'ਚ ਭਾਰੀ ਤੋਂ ਦਰਮਿਆਨਾ ਮੀਂਹ ਪਿਆ, ਜਿਸ ਕਾਰਨ ਮੌਸਮ ਸੁਹਾਵਨਾ ਹੋ ਗਿਆ ਤੇ ਤਾਪਮਾਨ 'ਚ ਵੀ ਗਿਰਾਵਟ ਆਈ। ਇਸੇ ਦੌਰਾਨ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੌਸਮ ਦੀ ਤਾਜ਼ਾ ਅਪਡੇਟ ਜਾਰੀ ਕੀਤੀ ਹੈ। 5 ਅਗਸਤ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈਣ ਦੀ ਉਮੀਦ ਹੈ। ਇਸ ਸਮੇਂ ਦੌਰਾਨ, ਕਈ ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਦੇ ਨਾਲ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, 6 ਅਗਸਤ ਤੋਂ ਬਾਰਿਸ਼ ਦੀ ਗਤੀਵਿਧੀ ਵਿੱਚ ਕਮੀ ਦੇ ਸੰਕੇਤ ਮਿਲ ਰਹੇ ਹਨ। ਇਸ ਤੋਂ ਬਾਅਦ, ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੇ ਆਸਾਰ ਹਨ।
ਇਹ ਵੀ ਪੜ੍ਹੋ- ਪੰਜਾਬ: 20 ਕਿਲੋ ਹੈਰੋਇਨ ਸਣੇ ਇਕ ਮੁਲਜ਼ਮ ਕਾਬੂ, ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਸੂਬੇ ਭਰ 'ਚ ਕਰਦਾ ਸੀ ਸਪਲਾਈ
ਇਨ੍ਹਾਂ ਤਾਰੀਖਾਂ ਨੂੰ ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ
ਮੌਸਮ ਵਿਭਾਗ ਮੁਤਾਬਕ 3 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੁਹਾਲੀ), ਫਾਜ਼ਿਲਕਾ, ਮੁਕਤਸਰ ਤੇ ਬਠਿੰਡਾ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੇ ਇਲਾਕਿਆਂ ਭਾਰੀ ਦੇ ਨਾਲ ‘ਚ ਬਦਲ ਗਰਜਣ ਦੇ ਨਾਲ ਬਿਜਲੀ ਚਮਕਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸਾਰੇ ਹੀ ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। 4 ਅਗਸਤ ਨੂੰ ਵੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਮੁਤਸਰ, ਬਠਿੰਡਾ, ਰੂਪਨਗਰ, ਤੇ ਐਸਏਐਸ ਨਗਰ (ਮੁਹਾਲੀ) ‘ਚ ਯੈਲੋ ਅਲਰਟ ਹੈ। ਇੱਥੇ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦੀ ਸੰਭਾਵਨਾ ਹੈ। ਉੱਥੇ ਹੀ 5 ਤੇ 6 ਅਗਸਤ ਨੂੰ ਬਾਰਿਸ਼ ਦੀ ਗਤੀਵਿਧੀ 'ਚ ਕਮੀ ਆਉਣੀ ਸ਼ੁਰੂ ਹੋਵੇਗੀ ਅਤੇ ਫਿਰ ਤੋਂ ਮੌਸਮ ਡਰਾਈ ਹੋ ਜਾਵੇਗਾ। ਹਾਲਾਂਕਿ ਕੁਝ ਥਾਂਵਾਂ 'ਤੇ ਬੁੰਦਾਬਾਂਦੀ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਹੜ੍ਹ ਦਾ ਖ਼ਤਰਾ! ਉਝ ਦਰਿਆ 'ਚ ਵੱਧ ਰਿਹਾ ਪਾਣੀ ਪੱਧਰ ਲਿਆ ਸਕਦਾ ਵੱਡੀ ਤਬਾਹੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
