ਪੰਜਾਬ ''ਚ ਮੀਂਹ ਨੂੰ ਲੈ ਕੇ ਤਾਜ਼ਾ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ

Sunday, Oct 18, 2026 - 11:48 AM (IST)

ਪੰਜਾਬ ''ਚ ਮੀਂਹ ਨੂੰ ਲੈ ਕੇ ਤਾਜ਼ਾ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ

ਚੰਡੀਗੜ੍ਹ : ਪੰਜਾਬ 'ਚ ਠੰਡ ਵਾਲਾ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਹੈ, ਹਾਲਾਂਕਿ ਦੁਪਹਿਰ ਵੇਲੇ ਤਾਂ ਗਰਮੀ ਹੀ ਹੁੰਦੀ ਹੈ ਪਰ ਸਵੇਰੇ ਅਤੇ ਸ਼ਾਮ ਵਾਲੇ ਠੰਡੀਆਂ ਹਵਾਵਾਂ ਸਰਦੀ ਮਹਿਸੂਸ ਕਰਾਉਂਦੀਆਂ ਹਨ। ਫਿਲਹਾਲ ਸੂਬੇ 'ਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਮੌਸਮ ਸਾਫ਼ ਹੀ ਰਹੇਗਾ। ਦਿਨ ਦੇ ਤਾਪਮਾਨ 'ਚ ਥੋੜ੍ਹਾ ਵਾਧਾ ਹੋ ਸਕਦਾ ਹੈ ਪਰ ਇਹ ਆਮ ਦੇ ਨੇੜੇ ਹੀ ਰਹੇਗਾ। ਦੂਜੇ ਪਾਸੇ ਰਾਤ ਦੇ ਤਾਪਮਾਨ 'ਚ ਮਾਮੂਲੀ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਸਕਦਾ ਹੈ।

ਇਹ ਵੀ ਪੜ੍ਹੋ : ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਪਿਆ ਪੰਗਾ! ਯੂਨੀਅਨ ਨੇ ਕਰ 'ਤਾ ਵੱਡਾ ਐਲਾਨ, ਪੜ੍ਹੋ ਪੂਰਾ ਮਾਮਲਾ

ਮੌਸਮ ਵਿਭਾਗ ਦੇ ਮੁਤਾਬਕ 22 ਅਕਤੂਬਰ ਤੱਕ ਮੀਂਹ ਪੈਣ ਸਬੰਧੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ ਅਤੇ ਇਸ ਦੇ ਨਾਲ ਆਉਣ ਵਾਲੇ ਦਿਨਾਂ 'ਚ ਠੰਡ ਵੀ ਵਧੇਗੀ, ਇਸ ਲਈ ਸੂਬਾ ਵਾਸੀ ਹੁਣ ਕੰਬਲ ਅਤੇ ਰਜਾਈਆਂ ਦੇ ਨਾਲ-ਨਾਲ ਜੈਕਟਾਂ ਕੱਢਣ ਲਈ ਤਿਆਰ ਰਹਿਣ ਕਿਉਂਕਿ ਜਲਦੀ ਹੀ ਠੰਡ ਆਪਣਾ ਜ਼ੋਰ ਫੜ੍ਹ ਸਕਦੀ ਹੈ।

ਇਹ ਵੀ ਪੜ੍ਹੋ : 3 ਮਹੀਨੇ ਪਹਿਲਾਂ ਵਿਆਹ ਕੇ ਆਈ ਲਾੜੀ ਨੇ ਚਾੜ੍ਹ' ਤਾ ਚੰਨ, ਪਿਸਤੌਲ ਤੇ ਜ਼ਿੰਦਾ ਕਾਰਤੂਸ ਲੈ ਕੇ...
ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਪਰ ਇਹ ਆਮ ਨਾਲੋਂ 1.7 ਡਿਗਰੀ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ‘ਚ ਦਰਜ ਕੀਤਾ ਗਿਆ, ਜੋ ਕਿ 36.2 ਡਿਗਰੀ ਸੈਲਸੀਅਸ ਰਿਹਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170

 


author

Babita

Content Editor

Related News