ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ''ਤੇ ਤਾਜ਼ਾ ਅਪਡੇਟ, ਪੜ੍ਹੋ ਅੱਜ ਹਾਈਕੋਰਟ ''ਚ ਕੀ ਹੋਇਆ

Tuesday, Oct 06, 2026 - 12:03 PM (IST)

ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ''ਤੇ ਤਾਜ਼ਾ ਅਪਡੇਟ, ਪੜ੍ਹੋ ਅੱਜ ਹਾਈਕੋਰਟ ''ਚ ਕੀ ਹੋਇਆ

ਚੰਡੀਗੜ੍ਹ (ਵੈੱਬ ਡੈਸਕ, ਅੰਕੁਸ਼ ਮਹਾਜਨ) : ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਮਹਿੰਗਾਈ ਭੱਤੇ (ਡੀ. ਏ.) ਦੇ ਮਾਮਲੇ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅਹਿਮ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਅਦਾਲਤ 'ਚ ਨਿੱਜੀ ਤੌਰ 'ਤੇ ਹਾਜ਼ਰ ਰਹੇ। ਮੁੱਖ ਸਕੱਤਰ ਵਲੋਂ ਬੀਤੇ ਦਿਨ ਦਾਇਰ ਹਲਫ਼ਨਾਮੇ ਦੀ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਸੁਪਰੀਮ ਕੋਰਟ 'ਚ ਦਾਇਰ ਅਰਜ਼ੀ 'ਤੇ ਵਕਾਲਤਨਾਮਾ ਦਸਤਖ਼ਤ ਨਹੀਂ ਕੀਤਾ ਗਿਆ ਸੀ।

ਇਹ ਵੀ ਪੜ੍ਹੋ : DA ਦੀ ਉਡੀਕ ਕਰਦੇ ਪੰਜਾਬ ਦੇ ਮੁਲਾਜ਼ਮਾਂ ਲਈ ਅੱਜ ਵੱਡਾ ਦਿਨ! ਹਾਈਕੋਰਟ 'ਚ ਫਿਰ ਹੋਵੇਗੀ ਸੁਣਵਾਈ

ਇਸ 'ਤੇ ਅਦਾਲਤ ਨੇ ਮੁੱਖ ਸਕੱਤਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ ਕੀਤਾ ਹੈ। ਹੁਣ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 9 ਅਕਤੂਬਰ ਨੂੰ ਤੈਅ ਕੀਤੀ ਹੈ। ਦੱਸਣਯੋਗ ਹੈ ਕਿ ਹਾਈਕੋਰਟ ਦੇ 3 ਅਗਸਤ ਦੇ ਹੁਕਮਾਂ ਦੀ ਪਾਲਣਾ ਨਾ ਹੋਣ ਕਾਰਨ ਮੁਲਾਜ਼ਮਾਂ ਵਲੋਂ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਲਈ ਇਹ ਮਾਮਲਾ ਮੁੜ ਅਦਾਲਤ 'ਚ ਲਿਆਂਦਾ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ : ਹੈਂਡਬਾਲ ਖਿਡਾਰਣ ਨੂੰ ਇੱਟਾਂ ਨਾਲ ਭਰੀ ਟਰਾਲੀ ਨੇ ਦਰੜਿਆ, ਅੱਜ ਖੇਡਣਾ ਸੀ ਮੈਚ, CCTV 'ਚ ਕੈਦ ਮੰਜ਼ਰ

ਮੁਲਾਜ਼ਮਾਂ ਦੇ ਵਕੀਲ ਨੇ ਦਲੀਲ ਦਿੱਤੀ ਸਿ ਕਿ ਸਰਕਾਰ ਨੇ ਤੈਅ ਸਮੇਂ ਅੰਦਰ ਨਾ ਤਾਂ ਡੀ. ਏ. ਦੇ ਬਕਾਏ ਜਾਰੀ ਕੀਤੇ ਅਤੇ ਨਾ ਹੀ ਨਿਰਧਾਰਿਤ ਪਾਲਣਾ ਰਿਪੋਰਟ ਪੇਸ਼ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170


author

Babita

Content Editor

Related News