ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ''ਚ ਮਿਲੇਗੀ ਰਾਹਤ ਜਾਂ ਗਰਮੀ ਕੱਢੇਗੀ ਵੱਟ
Wednesday, Jun 14, 2023 - 10:55 PM (IST)
ਲੁਧਿਆਣਾ (ਬਸਰਾ) : ਸੋਮਵਾਰ ਸ਼ਾਮ ਭਾਵੇਂ ਤੇਜ਼ ਹਵਾਵਾਂ ਦੇ ਚੱਲਣ ਨਾਲ ਗਰਮੀ ਤੋਂ ਕੁੱਝ ਰਾਹਤ ਮਿਲੀ ਪਰ ਮੰਗਲਵਾਰ ਸਵੇਰ ਤੋਂ ਹੀ ਗਰਮੀ ਨੇ ਵੱਟ ਕੱਢਣੇ ਸ਼ੁਰੂ ਕਰ ਦਿੱਤੇ ਸਨ। ਦਿਨ ਸਮੇਂ ਤੇਜ਼ ਧੁੱਪ ਨਾਲ ਤਪਿਸ਼ ’ਚ ਕਾਫ਼ੀ ਵਾਧਾ ਹੋਇਆ। ਮੌਸਮ ਵਿਭਾਗ ਮੁਤਾਬਕ ਸੋਮਵਾਰ ਦੇ ਮੁਕਾਬਲੇ ਮੰਗਲਵਾਰ ਤਾਪਮਾਨ ’ਚ 1.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜੋ ਔਸਤਨ ਨਾਲੋਂ 2.3 ਡਿਗਰੀ ਸੈਲਸੀਅਸ ਵੱਧ ਰਿਹਾ।
ਇਹ ਵੀ ਪੜ੍ਹੋ : ਇਹ ਵੀ ਪੜ੍ਹੋ : IELTS ਕਰਨ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ, ਸਟੱਡੀ ਪਰਮਿਟ ਦੀਆਂ ਸ਼ਰਤਾਂ ’ਚ ਹੋਇਆ ਬਦਲਾਅ
ਸੂਬੇ ’ਚ ਸਭ ਤੋਂ ਵੱਧ ਤਾਪਮਾਨ ਜ਼ਿਲ੍ਹਾ ਅੰਮ੍ਰਿਤਸਰ ਦਾ 43.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਅਗਲੇ 4 ਦਿਨਾਂ ਦੌਰਾਨ ਗਰਮੀ ਤੋਂ ਰਾਹਤ ਮਿਲਣ ਦੇ ਆਸਾਰ ਹਨ ਕਿਉਂਕਿ ਪੰਜਾਬ ’ਚ ਕਈ ਥਾਈਂ ਹਲਕੇ ਤੋਂ ਦਰਮਿਆਨੇ ਮੀਂਹ ਪੈਣ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੰਗਲਵਾਰ ਸ਼ਾਮ ਨੂੰ ਵੀ ਤੇਜ਼ ਹਵਾਵਾਂ ਤੇ ਬਿਜਲੀ ਦੀ ਚਮਕ ਨੇ ਲੋਕਾਂ ਨੂੰ ਕੁੱਝ ਰਾਹਤ ਦਿੱਤੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਖੇਤੀਬਾੜੀ ਨੂੰ ਲੈ ਕੇ ਇੱਕ ਹੋਰ ਵੱਡਾ ਕਦਮ, ਕਿਸਾਨਾਂ 'ਚ ਖ਼ੁਸ਼ੀ ਦੀ ਲਹਿਰ
ਅੰਮ੍ਰਿਤਸਰ (ਰਮਨ) : ਉਧਰ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਗਰਮੀ ਨੇ ਆਪਣਾ ਰਵੱਈਆ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ ਅਤੇ ਲੋਕਾਂ ਦਾ ਜਿਊਣਾ ਮੁਸ਼ਕਲ ਕੀਤਾ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਸ਼ਹਿਰ ਵਿਚ 41.5 ਡਿਗਰੀ ਸੈਲਸੀਅਸ ਤਾਪਮਾਨ ਨੋਟ ਕੀਤਾ ਗਿਆ। ਜਿਸ ਤਰ੍ਹਾਂ ਗਰਮੀ ਆਪਣਾ ਰੰਗ ਦਿਖਾ ਰਹੀ ਹੈ, ਉਸੇ ਤਰ੍ਹਾਂ ਇਲੈਕਟ੍ਰਾਨਿਕ ਬਾਜ਼ਾਰ ਵਿਚ ਏ. ਸੀ. ਅਤੇ ਕੂਲਰ ਦੀ ਮੰਗ ਵਧ ਗਈ ਹੈ। ਤੇਜ਼ ਗਰਮੀ ਪੈਣ ਕਾਰਨ ਲੋਕਾਂ ਨੇ ਪਹਾੜੀ ਰਾਜਾਂ ਵੱਲ ਰੁਖ ਕਰ ਲਿਆ ਹੈ। ਲੋਕ ਗਰਮੀਆਂ ਦੀਆਂ ਛੁੱਟੀਆਂ ਮਨਾਉਣ ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਮਸੂਰੀ ਆਦਿ ਰਾਜਾਂ ਵਿਚ ਜਾ ਰਹੇ ਹਨ। ਇਸ ਦੇ ਨਾਲ ਹੀ ਸ਼੍ਰੀਨਗਰ ਅਤੇ ਹਿਮਾਚਲ ਦੇ ਕਈ ਸ਼ਹਿਰਾਂ ਵਿਚ ਲੋਕਾਂ ਨੂੰ ਹੋਟਲ ਨਹੀਂ ਮਿਲ ਰਹੇ, ਕਿਉਂਕਿ ਇਸ ਸਮੇਂ ਕਈ ਸੂਬਿਆਂ ਵਿਚ ਬੱਚਿਆਂ ਨੂੰ ਸਕੂਲਾਂ ਵਿਚ ਛੁੱਟੀਆਂ ਹੋ ਗਈਆਂ ਹਨ, ਜਿਸ ਕਾਰਨ ਲੋਕ ਆਪਣੇ ਪਰਿਵਾਰਾਂ ਸਮੇਤ ਛੁੱਟੀਆਂ ਮਨਾਉਣ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ’ਚ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਦੀ ਗਿਣਤੀ ਦੇਸ਼ ’ਚ ਸਭ ਤੋਂ ਵੱਧ, ਇਹ ਹਨ ਮੁੱਖ ਕਾਰਨ